ਪੜਚੋਲ ਕਰੋ

Punjab News: ਚੰਨੀ ਦਾ ਬੀਬੀ ਜਗੀਰ ਕੌਰ ਪ੍ਰਤੀ ਇਹ ਕਿਹੋ ਜਿਹਾ ਵਿਵਹਾਰ? ਕਾਂਗਰਸ ਤੋਂ ਮੁਅੱਤਲ ਵਿਧਾਇਕ ਨੇ ਚੁੱਕਿਆ ਮੁੱਦਾ, ਕਿਹਾ ਧਾਰਮਿਕ ਭਾਵਨਾਵਾਂ ਨੂੰ ਮਾਰੀ ਸੱਟ ਹੋਵੇ ਪਰਚਾ

ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵਿਵਹਾਰ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ..

ਕਾਂਗਰਸ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵਿਵਹਾਰ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਸਿੱਖ ਧਰਮ ਦੀ ਸਰਵਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਚੰਨੀ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤਲਬ ਕਰਨ ਅਤੇ ਢੁਕਵੀਂ ਸਜ਼ਾ ਦੇਣ।

ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੱਥੇਦਾਰ ਨੂੰ ਪੱਤਰ ਵੀ ਲਿਖਣਗੇ।

ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਨੀ ਦੀ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੀ ਵੀਡੀਓ ਵਾਇਰਲ ਹੋ ਗਈ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪੁੱਜੇ ਸਨ। ਇਸ ਨੂੰ ਲੈ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਵਿਧਾਇਕ ਚੌਧਰੀ ਨੇ ਚੰਨੀ ਦੇ ਵਤੀਰੇ ਦੀ ਨਿਖੇਧੀ ਕਰਦਿਆਂ ਆਖਿਆ ਕਿ ਬੀਬੀ ਜਗੀਰ ਕੌਰ ਇੱਕ ਅੰਮ੍ਰਿਤਧਾਰੀ ਸਿੱਖ ਔਰਤ ਹਨ ਜਿੰਨ੍ਹਾਂ ਨੇ ਤਿੰਨ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਪੰਥ ਦੀ ਸੇਵਾ ਕੀਤੀ ਹੈ ਅਤੇ ਉਹਨਾਂ ਨਾਲ ਜਨਤਕ ਦੁਰਵਿਹਾਰ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਚੰਨੀ ਨੂੰ ਤਨਖਾਹੀਆ ਕਰਾਰ ਦੇਣ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਵਿਰੁੱਧ ਧਾਰਮਿਕ ਭਾਵਨਾਵਾਂ ਅਤੇ ਇੱਕ ਔਰਤ ਦੀ ਇੱਜ਼ਤ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਲਈ  ਆਈਪੀਸੀ ਦੀ ਧਾਰਾ 295ਏ ਅਤੇ ਧਾਰਾ 354ਏ ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਵੀ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ।

ਵਿਧਾਇਕ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਚੰਨੀ ਨੂੰ ਪੰਜਾਬ ਦੇ ਦਲਿਤ ਚਿਹਰੇ ਵਜੋਂ ਪੇਸ਼ ਕਰ ਰਹੀ ਹੈ, ਪਰ ਅਸਲ ਵਿੱਚ ਉਹ ਆਪਣੇ ਵਾਰ-ਵਾਰ ਕੀਤੇ ਦੁਰਵਿਵਹਾਰ ਕਾਰਨ ਦਲਿਤ ਭਾਈਚਾਰੇ 'ਤੇ ਕਲੰਕ ਬਣ ਗਏ ਹਨ।

ਕਾਂਗਰਸ ਲੀਡਰਸ਼ਿਪ ਨੂੰ ਫਿਰ ਤੋਂ ਚੇਤਾਵਨੀ ਦਿੰਦੇ ਹੋਏ ਫਿਲੌਰ ਵਿਧਾਇਕ ਨੇ ਆਖਿਆ ਕਿ ਪਾਰਟੀ ਅੱਖਾਂ ਖੋਲ੍ਹੇ ਤੇ ਚੰਨੀ ਵੱਲੋਂ ਪਿਛਲੇ ਸਾਲਾਂ 'ਚ ਕੀਤੇ ਲਗਾਤਾਰ ਦੁਰਵਿਵਹਾਰ ਨੂੰ ਸਵੀਕਾਰ ਕਰੇ। ਚੰਨੀ ਦੇ ਨਵੇਂ ਵਰਤਾਰੇ ਕਾਰਨ ਸਮੁੱਚੇ ਸਿੱਖ ਜਗਤ ਵਿੱਚ ਭਾਰੀ ਰੋਸ ਹੈ। ਉਹਨਾਂ ਅੱਗੇ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਲਈ ਇਹ ਸ਼ਰਮਨਾਕ ਗੱਲ ਹੈ ਕਿ ਚੰਨੀ ਨੇ ਕਿਸੇ ਦੀ ਪਰਵਾਹ ਨਾ ਕਰਦੇ ਹੋਏ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਅਜਿਹਾ ਦੁਰਵਿਵਹਾਰ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟBig News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget