(Source: ECI/ABP News)
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਦੱਸੀ ਜਾ ਰਹੀ ਹੈ।
![Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ Simranjit, a member of Babbar Khalsa was arrested by the police main accused in Ratandeep's murder case Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ](https://feeds.abplive.com/onecms/images/uploaded-images/2024/07/08/af6778e3fd48e331f9d1c8a6c32e832d1720415035629995_original.jpg?impolicy=abp_cdn&imwidth=1200&height=675)
Jalandhar News: ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਦੱਸੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸਿਮਰਨਜੀਤ ਸਿੰਘ ਬੱਬਰ ਖਾਲਸਾ ਦੇ ਮੈਂਬਰ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਮੁਤਾਬਕ 3 ਅਪ੍ਰੈਲ 2024 ਨੂੰ ਹੋਏ ਕਤਲ ਮਗਰੋਂ ਉਹ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਖਾਲਿਸਤਾਨੀ ਹਰਵਿੰਦਰ ਰਿੰਦਾ ਤੇ ਅਮਰੀਕਾ ਸਥਿਤ ਅੱਤਵਾਦੀ ਗੋਪੀ ਨਵਾਂਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਕੋਲੋਂ ਇੱਕ ਰਿਵਾਲਵਰ, ਕਾਰਤੂਸ ਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਜਲਦੀ ਹੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੱਬਰ ਖਾਲਸਾ ਦੇ ਮੈਂਬਰ ਰਤਨਦੀਪ ਸਿੰਘ ਦਾ ਬਲਾਚੌਰ ਬਾਈਪਾਸ 'ਤੇ ਪਿੰਡ ਗੜ੍ਹੀ ਕਾਨੂੰਗੋ ਨੇੜੇ 3 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ। ਰਤਨਦੀਪ 'ਤੇ ਕਈ ਗੋਲੀਆਂ ਚਲਾਈਆਂ ਗਈਆਂ ਸੀ। ਘਟਨਾ ਸਮੇਂ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਮੌਜੂਦ ਸੀ।
ਗੁਰਪ੍ਰੀਤ ਕਰਨਾਲ, ਹਰਿਆਣਾ ਤੋਂ ਆਇਆ ਸੀ। ਉਸ ਦੇ ਬਿਆਨਾਂ ਦੇ ਆਧਾਰ 'ਤੇ ਬਲਾਚੌਰ ਪੁਲਿਸ ਨੇ ਨਵਾਂਸ਼ਹਿਰ ਨਿਵਾਸੀ ਗੈਂਗਸਟਰ ਗੋਪੀ ਨਵਾਂਸ਼ਹਿਰੀਆਂ ਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ 302 (ਕਤਲ), 307 (ਕਤਲ ਦਾ ਇਰਾਦਾ) ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਕਿ ਪਹਿਲਾਂ ਉਹ ਬੱਬਰ ਖਾਲਸਾ ਲਈ ਕੰਮ ਕਰਦਾ ਸੀ ਪਰ ਫਿਰ ਅਚਾਨਕ ਉਸ ਨੇ ਹਰ ਚੀਜ਼ ਤੋਂ ਦੂਰੀ ਬਣਾ ਲਈ। ਰਤਨਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਸੀ। ਪੁਲਿਸ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਅੱਤਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਅਮਰੀਕਾ ਸਥਿਤ ਗੈਂਗਸਟਰ ਗੋਪੀ ਨਵਾਂਸ਼ਹਿਰੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਰਤਨਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਰਤਨਦੀਪ ਇਸ ਤੋਂ ਪਹਿਲਾਂ ਬੱਬਰ ਖਾਲਸਾ ਦਾ ਮੈਂਬਰ ਰਹਿ ਚੁੱਕਾ ਸੀ। ਉਸ 'ਤੇ ਪੰਜਾਬ ਸਮੇਤ ਕਈ ਸੂਬਿਆਂ 'ਚ ਕਈ ਮਾਮਲੇ ਵੀ ਦਰਜ ਸਨ ਜਿਸ ਵਿੱਚ ਕਤਲ ਕੇਸ ਵੀ ਸ਼ਾਮਲ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)