Jalandhar By Election Voting: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਦੁਪਹਿਰ 1 ਵਜੇ ਤੱਕ ਸਿਰਫ 31 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 



ਇਸ ਦੌਰਾਨ ਕਈ ਥਾਵਾਂ 'ਤੇ ਬਾਹਰਲੇ ਲੋਕਾਂ ਨੂੰ ਪੋਲਿੰਗ ਏਜੰਟ ਬਣਾਉਣ ਦੇ ਖੁਲਾਸੇ ਹੋਏ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਜ਼ਿਲ੍ਹਾ ਛੱਡਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਜਲੰਧਰ ਜ਼ਿਲ੍ਹਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।



ਵੋਟਿੰਗ ਦੀ ਰਫ਼ਤਾਰ ਸਵੇਰ ਤੋਂ ਹੀ ਬਹੁਤ ਮੱਠੀ ਰਹੀ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ। ਆਮ ਤੌਰ 'ਤੇ ਗਰਮੀਆਂ ਵਿੱਚ ਸਵੇਰੇ ਹੀ ਵੋਟਿੰਗ ਦੀ ਰਫਤਾਰ ਤੇਜ਼ ਹੋ ਜਾਂਦੀ ਹੈ ਪਰ ਇਸ ਵਾਰ ਵੋਟਰ ਘਰੋਂ ਨਹੀਂ ਨਿਕਲੇ। ਵੋਟਰਾਂ ਦੇ ਮੱਠੇ ਉਤਸ਼ਾਹ ਤੋਂ ਲੀਡਰ ਵੀ ਵੱਖ-ਵੱਖ ਕਿਆਸ ਲਾ ਰਹੇ ਹਨ। ਉਂਝ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।


ਉਂਝ ਵੋਟਿੰਗ ਸ਼ਾਂਤੀ ਪੂਰਵਕ ਹੋ ਰਹੀ ਹੈ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਆਮ ਆਦਮੀ ਪਾਰਟੀ ਦਾ ਵਿਧਾਇਕ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। 


ਹਾਸਲ ਜਾਣਕਾਰੀ ਮੁਤਾਬਕ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਲਜ਼ਾਮ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਿਹਾ ਸੀ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ