Jalandhar News: ਝਾਰਖੰਡ ਤੋਂ ਆਇਆ ਤਸਕਰ ਜਲੰਧਰ ਵਿੱਚ ਡੇਢ ਕਿੱਲੋ ਅਫੀਮ ਸਮੇਤ ਗ੍ਰਿਫਤਾਰ
Jalandhar News : ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਉਹ ਘਬਰਾ ਗਿਆ ਅਤੇ ਲਿਫਾਫਾ ਸੁੱਟ ਕੇ ਭੱਜਣ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ।
Jalandhar News : ਕਮਿਸ਼ਨਰੇਟ ਦੀ ਸੀਆਈਏ ਸਟਾਫ਼ ਪੁਲਿਸ ਨੇ ਝਾਰਖੰਡ ਤੋਂ ਅਫ਼ੀਮ ਸਪਲਾਈ ਕਰਨ ਆਏ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਡੇਢ ਕਿੱਲੋ ਅਫ਼ੀਮ ਬਰਾਮਦ ਹੋਈ ਹੈ। ਡੀਪੀ ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਇੰਦਰਜੀਤ ਸਿੰਘ ਬਬਲੀ ਚੌਕ ਜਲੰਧਰ ਵਿੱਚ ਗਸ਼ਤ ਦੌਰਾਨ ਮੌਜੂਦ ਸਨ ਤਾਂ ਰਵਿਦਾਸ ਚੌਕ ਤੋਂ ਇੱਕ ਨੌਜਵਾਨ ਹੱਥ ਵਿੱਚ ਲਿਫ਼ਾਫ਼ਾ ਲੈ ਕੇ ਪੈਦਲ ਆਉਂਦਾ ਦੇਖਿਆ। ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਉਹ ਘਬਰਾ ਗਿਆ ਅਤੇ ਲਿਫਾਫਾ ਸੁੱਟ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂ ਰਾਜੇਸ਼ ਕੁਮਾਰ ਉਰਫ ਰਾਜੂ ਵਾਸੀ ਪਿੰਡ ਗਿਦੌਰ, ਜ਼ਿਲ੍ਹਾ ਛਤਰ ਝਾਰਖੰਡ ਦੱਸਿਆ। ਉਹ ਜਲੰਧਰ ਆਉਣ ਦਾ ਕੋਈ ਖਾਸ ਕਾਰਨ ਨਹੀਂ ਦੱਸ ਸਕੇ। ਪੁਲਿਸ ਨੇ ਜਦੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ 'ਚੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਝਾਰਖੰਡ ਵਿੱਚ ਆਪਣੇ ਦੋਸਤ ਤੋਂ 1 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਸੀ ਅਤੇ ਜਲੰਧਰ ਦੇ ਮਾਹਿਰ ਨੂੰ 1 ਲੱਖ 30 ਹਜ਼ਾਰ ਰੁਪਏ ਵਿੱਚ ਵੇਚਣੀ ਸੀ। ਉਹ ਝਾਰਖੰਡ ਵਿੱਚ ਖੇਤੀ ਕਰਦਾ ਹੈ ਅਤੇ ਜਲਦੀ ਪੈਸੇ ਕਮਾਉਣ ਦੇ ਲਾਲਚ ਵਿੱਚ ਨਸ਼ਾ ਤਸਕਰ ਬਣ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ