Jalandhar News: ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਸਖਤੀ ਸ਼ੁਰੂ ਹੋ ਗਈ ਹੈ। ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤੀ ਵਰਤਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ 239 ਇਮੀਗ੍ਰੇਸ਼ਨ ਸਲਾਹਕਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 129 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਵੀ ਰੱਦ ਕੀਤੇ ਗਏ ਹਨ।
Air India ‘Peeing Incident’: 48 ਫੀਸਦੀ ਹਵਾਈ ਕੰਪਨੀਆਂ ਸ਼ਰਾਬ 'ਤੇ ਲਾਉਣਾ ਚਾਹੁੰਦੀਆਂ ਨੇ ਪਾਬੰਦੀ, ਸਰਵੇ 'ਚ ਖੁਲਾਸਾ
ਇਸ ਬਾਰੇ ਡਿਪਟੀ ਕਮਿਸ਼ਨਰ ਟਰੈਵਲ ਏਜੰਟਾਂ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ’ਤੇ ਕੀਤੀ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਐਕਟ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 1320 ਇਮੀਗ੍ਰੇਸ਼ਨ ਕੰਸਲਟੈਂਟਾਂ/ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 495 ਵੱਲੋਂ ਲਿਖਤੀ ਜਵਾਬ ਨਹੀਂ ਦਿੱਤਾ ਗਿਆ, ਜਿਸ ਕਰਕੇ ਉਨ੍ਹਾਂ ਦੇ ਕਾਰੋਬਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਲਾਇਸੈਂਸਧਾਰਕ ਕੰਸਲਟੈਂਟਾਂ/ਆਈਲੈਟਸ ਸੈਂਟਰਾਂ ਨੂੰ ਐਕਟ ਅਧੀਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।
ਦੱਸ ਦਈਏ ਕਿ ਇਮੀਗ੍ਰੇਸ਼ਨ ਐਡਵਾਈਜ਼ਰਾਂ ਵੱਲੋਂ ਨੌਜਵਾਨਾਂ ਨਾਲ ਧੋਖਾਧੜੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਲਈ ਪੰਜਾਬ ਸਰਕਾਰ ਧੋਖੇਬਾਜ ਇਮੀਗ੍ਰੇਸ਼ਨ ਐਡਵਾਈਜ਼ਰਾਂ ਉੱਪਰ ਸਖਤੀ ਵਰਤਣ ਲੱਗੀ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਹੋਰ ਕਾਰਵਾਈ ਹੋ ਸਕਦੀ ਹੈ।