ਕੈਨੇਡਾ 'ਚ 700 ਵਿਦਿਆਰਥੀਆਂ 'ਤੇ ਡਿਪੋਰਟ ਦੀ ਤਲਵਾਰ ਲਟਕਣ ਮਗਰੋਂ ਇਮੀਗ੍ਰੇਸ਼ਨ ਕੰਸਲਟੈਂਟ ਵਿਰੁੱਧ ਸਖਤ ਐਕਸ਼ਨ
Jalandhar News: ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਵਿੱਚ ਕਥਿਤ ਮੁਲਜ਼ਮ ਇਮੀਗ੍ਰੇਸ਼ਨ ਕੰਸਲਟੈਂਟ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੈਸਰਜ਼ ਐਜੂਕੇਸ਼ਨ ਐਂਡ ਮਾਈਗ੍ਰੇਸ਼ਨ...
Jalandhar News: ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਵਿੱਚ ਕਥਿਤ ਮੁਲਜ਼ਮ ਇਮੀਗ੍ਰੇਸ਼ਨ ਕੰਸਲਟੈਂਟ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੈਸਰਜ਼ ਐਜੂਕੇਸ਼ਨ ਐਂਡ ਮਾਈਗ੍ਰੇਸ਼ਨ ਸਰਵਿਸਿਜ਼, ਗ੍ਰੀਨ ਪਾਰਕ ਜਲੰਧਰ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਲਾਇਸੈਂਸ 30 ਅਗਸਤ, 2019 ਨੂੰ ਰਾਹੁਲ ਭਾਰਗਵ ਨੂੰ ਜਾਰੀ ਕੀਤਾ ਗਿਆ ਸੀ।
ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਤੇ 6 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਜਿਸ ਵਿਅਕਤੀ ਦਾ ਪੁਲਿਸ ਰਿਕਾਰਡ ਸਾਫ਼ ਨਹੀਂ ਹੈ, ਉਸ ਨੂੰ ਇਹ ਕਾਰੋਬਾਰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਇਸ ਲਈ ਉਕਤ ਕੰਸਲਟੈਂਸੀ ਨੂੰ ਜਾਰੀ ਕੀਤਾ ਗਿਆ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈ।
ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਇਸ ਫਰਮ ਦਾ ਲਾਇਸੈਂਸ ਮੁਅੱਤਲ ਕੀਤਾ ਗਿਆ ਸੀ ਤੇ ਮੁਲਜ਼ਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਸ ਵਿਰੁੱਧ ਦਰਜ ਐਫਆਈਆਰ ਬਾਰੇ ਸਪਸ਼ਟੀਕਰਨ ਮੰਗਿਆ ਗਿਆ ਸੀ। ਦੱਸ ਦਈਏ ਕਿ 700 ਦੇ ਕਰੀਬ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਜ਼ਰੀਏ ਬਾਹਰ ਭੇਜਿਆ ਗਿਆ ਸੀ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਵਿਦਿਆਰਥੀਆਂ ਖਿਲਾਫ ਡਿਪੋਰਟ ਕਰਨ ਦੀ ਕਾਰਵਾਈ ਚੱਲ਼ ਰਹੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੱਸਿਆ ਕਿ ਇਮੀਗ੍ਰੇਸ਼ਨ ਕੰਸਲਟੈਂਟਾਂ ਦੀਆਂ ਗਤੀਵਿਧੀਆਂ ਦੀ ਨਿਯਮਤ ਤੌਰ ’ਤੇ ਜਾਂਚ ਲਈ ਐਸਡੀਐਮਜ਼ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਨੂੰ ਵੀ ਗੈਰਕਾਨੂੰਨੀ ਕਾਰਵਾਈਆਂ ਰਾਹੀਂ ਲੋਕਾਂ ਨਾਲ ਧੋਖਾਧੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Amritpal Singh: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ LOC ਤੇ NBW ਜਾਰੀ, ਹੁਣ ਤੱਕ 154 ਵਿਅਕਤੀ ਗ੍ਰਿਫ਼ਤਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਐਲਾਨ