Jalandhar News: ਅਸਲਾ ਰੱਖਣ ਵਾਲਿਆਂ 'ਤੇ ਸਖਤ ਐਕਸ਼ਨ, ਜਲੰਧਰ 'ਚ 391 ਲਾਇਸੈਂਸ ਸਸਪੈਂਡ, 438 ਬੰਦਿਆਂ ਨੂੰ ਨੋਟਿਸ ਜਾਰੀ
Jalandhar News: ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਅਸਲੇ ਦੀ ਸਮੀਖਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਸਾਰੇ ਜ਼ਿਲ੍ਹਿਆਂ ਅੰਦਰ ਤੇਜ਼ੀ ਨਾਲ ਅਸਲਾ ਲਇਸੰਸਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
Jalandhar News: ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਅਸਲੇ ਦੀ ਸਮੀਖਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਸਾਰੇ ਜ਼ਿਲ੍ਹਿਆਂ ਅੰਦਰ ਤੇਜ਼ੀ ਨਾਲ ਅਸਲਾ ਲਾਇਸੈਂਸ ਦੀ ਸਮੀਖਿਆ ਕੀਤੀ ਜਾ ਰਹੀ ਹੈ। ਅਹਿਮ ਗੱਲ ਹੈ ਕਿ ਪ੍ਰਸ਼ਾਸਨ ਵੱਲੋਂ ਧੜਾਧੜ ਲਾਇਸੰਸ ਰੱਦ ਕੀਤੇ ਜਾ ਰਹੇ ਹਨ। ਇਸ ਕਰਕੇ ਲੋਕਾਂ ਵਿੱਚ ਸਹਿਮ ਵੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਆਤਮ ਰੱਖਿਆ ਲਈ ਲਾਇਸੰਸ ਲੈ ਰੱਖੇ ਹਨ।
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਵਿੱਚ ਪ੍ਰਸਾਸ਼ਨ ਨੇ ਅਹਿਮ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੰਸੀ ਹਥਿਆਰਾਂ ਦੀ ਸ਼ੁਰੂ ਕੀਤੀ ਸਮੀਖਿਆ ਪ੍ਰਕ੍ਰਿਆ ਦੌਰਾਨ 391 ਲਾਇਸੈਸ ਸਸਪੈਂਡ ਕਰਦਿਆਂ 438 ਅਸਲਾ ਲਾਇਸੈਸ ਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਬਾਰੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਪ੍ਰਕ੍ਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੱਤ ਹਜ਼ਾਰ ਦੇ ਕਰੀਬ ਅਸਲਾ ਲਾਇਸੈਸ ਹਨ ਜਿਨ੍ਹਾਂ ਦੀ ਅਸਲਾ ਬਰਾਂਚ ਤੇ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਉਪਰੰਤ ਵੱਖ-ਵੱਖ ਕਾਰਨਾਂ ਕਰਕੇ 391 ਲਾਇਸੈਸ ਸਸਪੈਂਡ ਕੀਤੇ ਗਏ।
ਉਨ੍ਹਾਂ ਦੱਸਿਆ ਕਿ 438 ਅਸਲਾ ਲਾਇਸੈਸ ਹੋਲਡਰਾਂ ਵੱਲੋਂ ਸਮੇਂ ਸਿਰ ਲਾਇਸੈਸਾਂ ਦੇ ਨਵਿਆਉਣ ਦੀ ਪ੍ਰਕਿਰਿਆ ਨਾ ਅਪਣਾਉਣ ਕਾਰਨ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੇ ਜਵਾਬਾਂ ਨੂੰ ਘੋਖਣ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਸਲਾ ਬਰਾਂਚ ਤੇ ਪੁਲਿਸ ਵਿਭਾਗ ਵੱਲੋਂ ਬਾਕੀ ਲਾਇਸੈਸਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਲੋੜੀਂਦੀ ਪ੍ਰਕਿਰਿਆ ਅਪਣਾਈ ਜਾ ਸਕੇ। ਉਨ੍ਹਾਂ ਨੇ ਅਸਲਾ ਲਾਇਸੈਸ ਹੋਲਡਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਚੱਲ ਰਹੀ ਪੜਤਾਲ ਵਿਚ ਸਬੰਧਤ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Shocking: ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ, ਜਿਸ ਦੇ 1 ਕਿਲੋ ਦੇ ਮੁੱਲ 'ਚ ਆ ਜਾਣਗੀਆਂ ਸੋਨੇ ਦੀਆਂ ਵਾਲੀਆਂ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।