Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਆਮ ਨਾਗਰਿਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਮ ਆਦਮੀ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਛਾਉਣੀ ਬੋਰਡ ਪ੍ਰਸ਼ਾਸਨ ਨੇ ਗੰਨੇ ਦੇ ਰਸ, ਗੋਲਗੱਪੇ ਅਤੇ ਬਰਫ਼ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਨੇਟਰੀ ਸ਼ਾਖਾ ਅਤੇ ਟੈਕਸ ਸ਼ਾਖਾ ਨੇ ਇਸ ਸਬੰਧ ਵਿੱਚ ਫੇਰੀ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਹੈ। ਕਾਨੂੰਨ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਛਾਉਣੀ ਬੋਰਡ ਦੇ ਸੀਈਓ ਓਮਪਾਲ ਸਿੰਘ ਨੇ ਕਿਹਾ ਕਿ ਫਲਾਂ ਦੇ ਰਸ, ਲੱਸੀ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਬਰਫ਼ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਛਾਉਣੀ ਵਿੱਚ ਦੂਜੇ ਰਾਜਾਂ ਤੋਂ ਆਉਣ ਵਾਲੇ ਪਨੀਰ ਵਿੱਚ ਵੀ ਬਰਫ਼ ਦੀ ਵਰਤੋਂ ਕੀਤੀ ਜਾਂਦੀ ਹੈ।

  ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।