Jalandhar By Election: ਚੋਣ ਕਮਿਸ਼ਨ ਦੀ ਸਖਤੀ! ਉਮੀਦਵਾਰ ਦੇ ਚੋਣ ਖ਼ਰਚ ਦੀ ਹੱਦ 95 ਲੱਖ, ਨਗਦ ਅਦਾਇਗੀ ਦੀ ਹੱਦ 10,000 ਰੁਪਏ
ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਪ੍ਰੀਤਮ ਬੀ ਯਸ਼ਵੰਤ ਤੇ ਖ਼ਰਚਾ ਨਿਗਰਾਨ ਰਾਜੀਵ ਸ਼ੰਕਰ ਕਿੱਟੂਰ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਣੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ...
Jalandhar By Election: ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਪ੍ਰੀਤਮ ਬੀ ਯਸ਼ਵੰਤ ਤੇ ਖ਼ਰਚਾ ਨਿਗਰਾਨ ਰਾਜੀਵ ਸ਼ੰਕਰ ਕਿੱਟੂਰ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਣੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਚੋਣ ਜ਼ਾਬਤੇ ਦੀ ਪੂਰਨ ਪਾਲਣਾ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਤਾਕੀਦ ਕੀਤੀ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਮੂਹ ਚੋਣ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੋਣ ਅਬਜ਼ਰਵਰਾਂ ਨੇ ਉਮੀਦਵਾਰਾਂ ਤੇ ਨੁਮਾਇੰਦਿਆਂ ਨੂੰ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਵੱਖ-ਵੱਖ ਮਨਜ਼ੂਰੀਆਂ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚ ਦੇ ਵੇਰਵਿਆਂ ਦਾ ਵੀ ਪੂਰਾ ਰਿਕਾਰਡ ਰੱਖਿਆ ਜਾਵੇ ਤੇ ਨਗਦ ਅਦਾਇਗੀ ਦੀ ਹੱਦ 10,000 ਰੁਪਏ ਹੈ।
ਖ਼ਰਚਾ ਨਿਗਰਾਨ ਰਾਜੀਵ ਸ਼ੰਕਰ ਕਿੱਟੂਰ ਨੇ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖ਼ਰਚ ਦੀਆਂ ਅਦਾਇਗੀਆਂ ਆਪਣੇ ਖਾਤੇ ਵਿੱਚੋਂ ਚੈਕ ਜਾਂ ਡਰਾਫਟ ਰਾਹੀਂ ਕਰਨ ਨੂੰ ਤਰਜੀਹ ਦਿੱਤੀ ਜਾਵੇ ਤੇ ਖ਼ਰਚੇ ਦੀ ਨਿਗਰਾਨੀ ਲਈ ਤਾਇਨਾਤ ਟੀਮਾਂ ਨੂੰ ਸਮੇਂ ਸਿਰ ਲੋੜੀਂਦੇ ਵੇਰਵੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਖ਼ਰਚੇ ਲਈ ਤਾਇਨਾਤ ਟੀਮਾਂ ਵਲੋਂ ਉਮੀਦਵਾਰਾਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਖ਼ਰਚਿਆਂ ਸਬੰਧੀ ਅਗਲੀ ਮੀਟਿੰਗ 27 ਅਪਰੈਲ ਨੂੰ ਰੱਖੀ ਗਈ ਹੈ ਜਿਸ ਵਿੱਚ ਖ਼ਰਚਿਆਂ ਦਾ ਮਿਲਾਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਚੋਣ ਖ਼ਰਚ ਦੀ ਹੱਦ 95 ਲੱਖ ਰੁਪਏ ਤੈਅ ਹੈ ਤੇ ਨਾਮਜ਼ਦਗੀਆਂ ਵਾਲੇ ਦਿਨ ਤੋਂ ਹਰ ਤਰ੍ਹਾਂ ਦੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਜਨਰਲ ਅਬਜ਼ਰਵਰ ਡਾ. ਪ੍ਰੀਤਮ ਬੀ ਯਸ਼ਵੰਤ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਖਾਵੇਂ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਅਗਲੀਆਂ ਮੀਟਿੰਗਾਂ 3 ਤੇ 8 ਮਈ ਨੂੰ ਕੀਤੀਆਂ ਜਾਣਗੀਆਂ। ਈਵੀਐਮਜ਼ ਸਟਰਾਂਗ ਰੂਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਵਾਲੇ ਦਿਨ ਤੋਂ ਬਾਅਦ ਸਟਰਾਂਗ ਰੂਮਾਂ ਨੇੜੇ ਉਮੀਦਵਾਰਾਂ ਦੇ ਅਧਿਕਾਰਤ ਨੁਮਾਇੰਦਿਆਂ ਦੇ ਰੁਕਣ ਲਈ ਸੀਸੀਟੀਵੀ ਕੈਮਰਿਆਂ ਨਾਲ ਲੈਸ ਥਾਂ ਯਕੀਨੀ ਬਣਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ