Jalandhar News: ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।


ਉਨ੍ਹਾਂ ਦੱਸਿਆ ਕਿ ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕੀਤੇ ਗਏ ਹਨ ਜਦੋਂਕਿ ਬਾਕੀ 176 ਵੱਖ-ਵੱਖ ਕਾਰਨਾਂ ਕਰ ਕੇ ਰੱਦ ਕੀਤੇ ਗਏ ਹਨ। ਲਾਇਸੈਂਸਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਲਾਇਸੈਂਸਧਾਰਕ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਵਸੇ ਹਨ। ਰੀ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।


ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੈਂਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਡੀਸੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਸੂਬਾ ਭਰ ’ਚ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Amritpal Singh: ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣ ਦੀ ਤਾਕ 'ਚ ਰਹਿੰਦੀਆਂ: ਗਿਆਨੀ ਹਰਪ੍ਰੀਤ ਸਿੰਘ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amrit pal Singh Updates: ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਜਲੰਧਰ 'ਚ ਲੁਕੇ ਹੋਣ ਦਾ ਸ਼ੱਕ