Jalandhar News: ਗੋਲੀ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ, ਸਰਕਾਰੀ ਪਿਸਤੌਲ ਸਾਫ ਕਰਦੇ ਸਮੇਂ ਵਾਪਰਿਆ ਹਾਦਸਾ
Punjab News: ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ।
Punjab Police: ਜਲੰਧਰ ਦਿਹਾਤੀ 'ਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਣਕਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਸਬ ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋਲੀ ਚੱਲ ਗਈ ਜੋ ਉਸ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸੀਆਈਏ ਦਫ਼ਤਰ ਦੀ ਪਾਰਕਿੰਗ ਵਿੱਚ ਵਾਪਰਿਆ ਹਾਦਸਾ
ਮਾਮਲੇ ਦੀ ਜਾਂਚ ਕਰ ਰਹੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਤ ਹੋ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :