Punjab News: ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਕੁੱਤਾ ਸਾਹਮਣੇ ਆਉਣ ਕਰਕੇ ਐਕਟਿਵਾ ਹੋਈ ਬੇਕਾਬੂ
Jalandhar News: ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕੱਵਾਲ ਦੇ ਬੇਟੇ ਦੀ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਈਵਾਨ ਦਾ ਬੁੱਧਵਾਰ ਨੂੰ ਹਾਦਸਾ ਹੋ ਗਿਆ ਸੀ।
Jalandhar News: ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕੱਵਾਲ ਦੇ ਬੇਟੇ ਦੀ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਈਵਾਨ ਦਾ ਬੁੱਧਵਾਰ ਨੂੰ ਹਾਦਸਾ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਈਵਾਨ 10ਵੀਂ ਜਮਾਤ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ: ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ
ਕੁੱਤੇ ਦੇ ਆਉਣ ਕਾਰਨ ਈਵਾਨ ਦੀ ਐਕਟਿਵਾ ਹੋਈ ਬੇਕਾਬੂ
ਜਾਣਕਾਰੀ ਮੁਤਾਬਕ ਈਵਾਨ 10ਵੀਂ ਜਮਾਤ 'ਚ ਪੜ੍ਹਦਾ ਸੀ। ਬੁੱਧਵਾਰ ਨੂੰ ਉਹ ਕੁਝ ਸਾਮਾਨ ਖਰੀਦਣ ਲਈ ਐਕਟਿਵਾ 'ਤੇ ਬਾਜ਼ਾਰ ਗਿਆ ਸੀ। ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਆ ਗਿਆ ਅਤੇ ਉਸਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ।
ਹਾਦਸੇ 'ਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦਿੱਤੀ ਗਈ। ਇਸ ਲਈ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਸਨ। ਵੀਰਵਾਰ ਨੂੰ ਈਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ