ਨਵਾਂਸ਼ਹਿਰ : ਗੰਨਾ ਕਾਸ਼ਤਕਾਰਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਸਾਰੀਆਂ ਖੰਡ ਮਿੱਲਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਕਿਸਾਨਾਂ ਦੇ ਖਾਤਿਆਂ 'ਚ ਗੰਨੇ ਦੀ ਰਕਮ ਪਾਈ ਜਾਵੇ। ਜਿਸ ਤੋਂ ਬਾਅਦ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲੋਂ ਪੰਜਾਬ ਸਰਕਾਰ ਦੀ ਸਹਾਇਤਾ ਨਾਲ 10.59 ਕਰੋੜ ਰੁਪਏ ਦੀ ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਅਰਵਿੰਦਪਾਲ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੇ ਯੋਗ ਉਪਰਾਲਿਆਂ ਸਦਕਾ ਪ੍ਰਾਪਤ ਹੋਈ ਹੈ, ਜੋ ਕਿ ਮਿੱਲ ਵੱਲੋਂ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਇਨ ਵਿਧੀ ਰਾਂਹੀ ਭੇਜ ਦਿੱਤੀ ਗਈ ਹੈ।
ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਉਪਰੰਤ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਗੰਨਾ ਕਾਸ਼ਤਕਾਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਆ ਰਾਸ਼ੀ ਜਾਰੀ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ।
ਗੰਨਾ ਕਾਸ਼ਤਕਾਰਾਂ ਨੂੰ ਕੇਂਦਰ ਸਰਕਾਰ ਨੇ ਵੀ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਬੁਧਵਾਰ ਨੂੰ 2023-24 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫ.ਆਰ.ਪੀ.) ਵਿਚ 10 ਰੁਪਏ ਦਾ ਵਾਧਾ ਕਰਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਹੈ। ਐਫ਼.ਆਰ.ਪੀ. ਉਹ ਘੱਟੋ-ਘੱਟ ਮੁੱਲ ਹੈ ਜੋ ਖੰਡ ਮਿੱਲਾਂ ਨੂੰ ਗੰਨਾ ਕਿਸਾਨਾਂ ਨੂੰ ਅਦਾ ਕਰਨਾ ਪੈਂਦਾ ਹੈ। ਗੰਨੇ ਦਾ ਸੀਜ਼ਨ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ।
ਸਰਕਾਰ ਵੱਲੋਂ ਕੀਤੀ ਗਈ ਇਸ ਅਦਾਇਗੀ ਲਈ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਸਰਤਾਜ ਸਿੰਘ, ਜਨਰਲ ਮੈਨੇਜਰ ਸ਼੍ਰੀ ਸੁਰਿੰਦਰ ਪਾਲ, ਸੋਹਣ ਸਿੰਘ ਉੱਪਲ, ਮੋਹਿੰਦਰ ਸਿੰਘ ਰਾਏ, ਹਰੀਪਾਲ ਸਿੰਘ ਜਾਡਲੀ, ਚਰਨਜੀਤ ਸਿੰਘ, ਕਸ਼ਮੀਰ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਹਰਿੰਦਰ ਕੌਰ, ਬੀਬੀ ਸੁਰਿੰਦਰ ਕੌਰ ਅਤੇ ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ, ਜਨਰਲ ਸਕੱਤਰ, ਅਮਰਜੀਤ ਸਿੰਘ ਬੁਰਜ, ਕੁਲਦੀਪ ਸਿੰਘ ਦਿਆਲਾ, ਜਸਵਿੰਦਰ ਸਿੰਘ ਡਘਾਮ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਬੇਨਤੀ ਕੀਤੀ ਕਿ ਗੰਨੇ ਦੀ ਬਾਕੀ ਰਹਿੰਦੀ ਅਦਾਇਗੀ ਵੀ ਜਲਦੀ ਜਾਰੀ ਕੀਤੀ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial