ਪੜਚੋਲ ਕਰੋ
Advertisement
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਕੱਸਿਆ ਤੰਜ, ਕਿਹਾ, ਕੀ ਕੇਜਰੀਵਾਲ ਪੰਜਾਬ ਦਾ ਹੈ, ਜੋ ਪੂਰੀ ਪੰਜਾਬ ਸਰਕਾਰ ਚਲਾ ਰਿਹੈ
Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਦੇ ਤੱਲ੍ਹਣ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਵਿਅੰਗ ਕੱਸਦਿਆਂ ਕਿਹਾ ਕਿ
Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਦੇ ਤੱਲ੍ਹਣ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਇਕ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ 'ਚ ਉਨ੍ਹਾਂ ਲਿਖਿਆ ਹੈ ਕਿ 10 ਮਹੀਨਿਆਂ 'ਚ ਪੰਜਾਬ 'ਚ 40000 ਕਰੋੜ ਰੁਪਏ ਦੀਆਂ ਫੈਕਟਰੀਆਂ ਲਗਾਈਆਂ ਗਈਆਂ ਹਨ ਤੇ ਨਾਲ ਹੀ ਢਾਈ ਲੱਖ ਬੱਚਿਆਂ ਨੂੰ ਨੌਕਰੀ ਦਿੱਤੀ ਗਈ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੱਸੇ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਕੁੱਲ ਗਿਣਤੀ 10 ਹਜ਼ਾਰ ਦੇ ਕਰੀਬ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਸਹੀ ਹੀ ਕਹਿਣਾ ਚਾਹੁੰਦੇ ਹਨ ਕਿ ਝੂਠ ਬੋਲਣ ਵਾਲਿਆਂ ਨੂੰ ਵੀ ਸੋਚ ਕੇ ਬੋਲਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਸਾਢੇ 700 ਰੁਪਏ ਸਿਰਫ਼ ਝੂਠ ਬੋਲਣ ਲਈ ਰੱਖੇ ਹਨ। ਜੇਕਰ ਇਸ ਸਰਕਾਰ ਨੇ ਬਜ਼ੁਰਗਾਂ ਦੀ ਪੈਨਸ਼ਨ ਲਈ ਇਹ ਪੈਸਾ ਦਿੱਤਾ ਹੁੰਦਾ ਤਾਂ ਸ਼ਾਇਦ ਚੰਗਾ ਹੁੰਦਾ।
ਜਦੋਂ ਤੋਂ ਇਹ ਸਰਕਾਰ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੜਕੀ ਨੂੰ ਸ਼ਗਨ ਸਕੀਮ ਤਹਿਤ ਸ਼ਗਨ ਨਹੀਂ ਦਿੱਤਾ ਗਿਆ। ਦੂਜੇ ਪਾਸੇ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਇੱਕ ਬਿਆਨ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਰਾਜਪਾਲ ਨੂੰ ਕੋਈ ਸਵਾਲ ਨਹੀਂ ਕਰ ਸਕਦਾ, ਇਸ ਬਾਰੇ ਪੰਜਾਬ ਦਾ ਨਾਗਰਿਕ ਹੀ ਗੱਲ ਕਰ ਸਕਦਾ ਹੈ। ਇਸ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕੀ ਕੇਜਰੀਵਾਲ ਪੰਜਾਬ ਦਾ ਹੈ, ਜੋ ਪੂਰੀ ਪੰਜਾਬ ਸਰਕਾਰ ਚਲਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਹੋ ਗਏ ਹਨ ਅਤੇ ਉਨ੍ਹਾਂ ਵਿਚਕਾਰ ਤਕਰਾਰ ਦੇਖਣ ਨੂੰ ਮਿਲ ਰਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੱਤਰ ਵਿੱਚ ਉਠਾਏ ਸਵਾਲਾਂ ਦਾ 15 ਦਿਨਾਂ ਵਿੱਚ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਕਾਨੂੰਨੀ ਰਾਏ ਲੈਣੀ ਪਏਗੀ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਜਵਾਬ ਦਿੰਦਿਆਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਕਿਸੇ ਰਾਜਪਾਲ ਨੂੰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, "ਮਾਣਯੋਗ ਰਾਜਪਾਲ ਸਾਹਿਬ! ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ... ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ… ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ. ਇਸੇ ਨੂੰ ਮੇਰਾ ਜਵਾਬ ਸਮਝੋ..
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement