Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਸੋਸ਼ਲ ਮੀਡੀਆ ਉੱਪਰ ਵੀ ਪੰਜਾਬ ਸਰਕਾਰ ਨੂੰ ਜੰਮ ਕੇ ਕੋਸਿਆ ਜਾ ਰਿਹਾ ਹੈ। ਉਧਰ, ਖਾਲਸਾ ਏਡ ਤੇ ਵਾਰਿਸ ਪੰਜਾਬ ਦੇ ਜਥੇਬੰਦੀਆਂ ਦੇ ਲੀਡਰਾਂ ਦੇ ਲਤੀਫਪੁਰਾ ਪਹੁੰਚਣ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ। ਉਨ੍ਹਾਂ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ
ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ਵਿਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾ ਇਨ੍ਹਾਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕਰਦੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।