Jalandhar News: ਪੰਜਾਬ 'ਚ ਬਾਹਰਲੇ ਬੰਦਿਆਂ 'ਤੇ ਜ਼ਮੀਨ ਖਰੀਦਣ ਤੇ ਵੋਟ ਬਣਾਉਣ ’ਤੇ ਲੱਗੇ ਬੈਨ, ਖਹਿਰਾ ਨੇ ਲਿਖਿਆ ਸਪੀਕਰ ਨੂੰ ਲੈਟਰ
Jalandhar News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਸੂਬੇ ਤੋਂ ਬਾਹਰਲੇ ਬੰਦਿਆਂ ਨੂੰ ਲੈਕੇ ਆਹ ਮੰਗ ਕੀਤੀ ਹੈ।
Jalandhar News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੂਬੇ ਤੋਂ ਬਾਹਰਲੇ ਬੰਦਿਆਂ ਨੂੰ ਵਾਹੀਯੋਗ ਜ਼ਮੀਨ ਖਰੀਦਣ ਤੇ ਵੋਟ ਬਣਾਉਣ ’ਤੇ ਰੋਕ ਲਗਾਉਣ ਬਾਰੇ ਬਿੱਲ ਲਿਆਂਦਾ ਜਾਵੇ। ਉਨ੍ਹਾਂ ਪੱਤਰ ਵਿੱਚ ਕਿਹਾ ਕਿ 2 ਸਤੰਬਰ ਨੂੰ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਇਹ ਅਹਿਮ ਬਿੱਲ ਲਿਆਂਦਾ ਜਾਵੇ।
I urge @Sandhwan Speaker Vidhan Sabha to clarify why he’s withholding my Private Member Bill submitted to him on 23.2023 urging to introduce Himachal Pradesh Tenancy & Land Reforms Act 1972 type legislation in Punjab to prevent Non Punjabi’s from becoming permanent residents of… pic.twitter.com/inUEx2AGgS
— Sukhpal Singh Khaira (@SukhpalKhaira) August 28, 2024
ਉਨ੍ਹਾਂ ਕਿਹਾ ਕਿ ਇਸੇ ਬਿੱਲ ਬਾਰੇ 20 ਮਹੀਨੇ ਪਹਿਲਾਂ ਮੈਂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੁਹਾਨੂੰ ਮਿਲੇ ਸਨ। ਉਨ੍ਹਾਂ ਸਵਾਲ ਕਰਦਿਆਂ ਸਪੀਕਰ ਨੂੰ ਪੁੱਛਿਆ ਕਿ ਉਹ ਆਪਣੀ ਸਥਿਤੀ ਸਪੱਸ਼ਟ ਕਰਨ ਕਿ ਉਨ੍ਹਾਂ ਨੂੰ ਇਹ ਬਿੱਲ ਨਾ ਲਿਆਉਣ ਲਈ ਕੀ ਦਿੱਲੀ ਦੇ ‘ਆਪ’ ਆਗੂਆਂ ਨੇ ਕੋਈ ਦਬਾਅ ਬਣਾਇਆ ਸੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਜਦੋਂ ਸੰਗਰੂਰ ਲੋਕ ਸਭਾ ਦੀਆਂ ਚੋਣਾਂ ਵਿੱਚ ਇਸ ਮੁੱਦੇ ਨੂੰ ਉਠਾਇਆ ਸੀ ਤਾਂ ਬਹੁਤ ਸਾਰੇ ਵਿਧਾਇਕ ਵੀ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਨ ਸਮਝ ਸਕੇ।
ਉਨ੍ਹਾਂ ਕਿਹਾ ਕਿ ਨਾ ਸਿਰਫ ਹਿਮਾਚਲ ਬਲਕਿ ਗੁਜਰਾਤ, ਰਾਜਸਥਾਨ ਅਤੇ ਹੁਣ ਉਤਰਾਖੰਡ ਵਿੱਚ ਵੀ ਅਜਿਹਾ ਹੀ ਕਾਨੂੰਨ ਹੈ ਜਿਸ ਅਨੁਸਾਰ ਕੋਈ ਬਾਹਰਲਾ ਬੰਦਾ ਸੂਬੇ ਵਿੱਚ ਨਾ ਵਾਹੀਯੋਗ ਜ਼ਮੀਨ ਖਰੀਦ ਸਕਦਾ ਹੈ ਤੇ ਨਾ ਹੀ ਵੋਟਰ ਬਣ ਸਕਦਾ ਹੈ। ਖਹਿਰਾ ਨੇ ਕਿਹਾ ਕਿ ਉਹ ਮਾਮਲੇ ਨੂੰ ਸਮਝਾਉਣ ਵਿੱਚ ਅਸਫਲ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਖ਼ਬਰਦਾਰ ਕਰਨਾ ਚਾਹੁੰਦੇ ਹਨ ਕਿ ਜੇ ਇਹ ਕਾਨੂੰਨ ਲਾਗੂ ਨਾ ਕੀਤਾ ਤਾਂ ਪੰਜਾਬੀ ਆਪਣੀ ਪਛਾਣ, ਮਾਂ ਬੋਲੀ ਤੇ ਸੱਭਿਆਚਾਰ ਗੁਆ ਬੈਠਣਗੇ।