Jalandhar By Poll: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ  ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਮ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਬੀਤੇ ਦਿਨ ਜਲੰਧਰ 3 ਜ਼ਿਮਨੀ ਚੋਣ ਲਈ 
 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। 


ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ ਦੋ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। 


ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।


ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ। ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ 'ਚ ਹਨ। 


ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਨੇ   ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ (Mohinder Bhagat) ਨੂੰ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਇਸ ਸੀਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਬਸਪਾ ਤੇ ਅਕਾਲੀ ਦਲ  ਅੱਜ ਉਮੀਦਵਾਰ ਦਾ ਐਲਾਨ ਕਰ ਸਕਦਾ ਹੈ। 


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial