Surjit Hockey Tournament : ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਦਰਜ ਕੀਤੀ ਪਹਿਲੀ ਜਿੱਤ
Punjab Police Hockey Team - 40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਪਹਿਲੀ ਜਿੱਤ ਦਰਜ ਕਰ ਲਈ ਹੈ।
Surjit Hockey Tournament Jalandhar - 40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਪਹਿਲੀ ਜਿੱਤ ਦਰਜ ਕਰ ਲਈ ਹੈ। ਸੁਰਜੀਤ ਹਾਕੀ ਟੂਰਨਾਮੈਂਟ ਦੇ ਪੰਜਵੇ ਦਿਨ ਕੈਗ ਦਿੱਲੀ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 5-2 ਦੇ ਫਰਕ ਨਾਲ ਹਰਾ ਕੇ ਅਤੇ ਸਾਬਕਾ ਜੇਤੂ ਪੰਜਾਬ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 4-3 ਦੇ ਫਰਕ ਨਾਲ ਹਰਾ ਕੇ ਤਿੰਨ ਤਿੰਨ ਅੰਕ ਹਾਸਲ ਕੀਤੇ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪੰਜਵੇਂ ਦਿਨ ਦੋ ਲੀਗ ਮੈਚ ਖੇਡੇ ਗਏ।
29 ਅਕਤੂਬਰ ਦਾ ਪਹਿਲਾ ਮੈਚ ਪੂਲ ਏ ਵਿੱਚ ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਅਤੇ ਕੈਗ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ 18ਵੇਂ ਮਿੰਟ ਵਿੱਚ ਕੈਗ ਦੇ ਵੈਂਕਟੇਸ਼ ਤੇਲਗੂ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 29ਵੇਂ ਮਿੰਟ ਵਿੱਚ ਸਿੰਧ ਬੈਂਕ ਦੇ ਕਪਤਾਨ ਜਸਕਰਨ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਖੇਡ ਦੇ 29ਵੇਂ ਮਿੰਟ ਵਿੱਚ ਹੀ ਕੈਗ ਦੇ ਸੁਰਿਆ ਪ੍ਰਕਾਸ਼ ਨੇ ਗੋਲ ਕਰਕੇ ਸਕੋਰ 2-1 ਕੀਤਾ।
ਖੇਡ ਦੇ 44ਵੇਂ ਮਿੰਟ ਵਿੱਚ ਬੈਂਕ ਦੇ ਪਰਮਵੀਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-2 ਕੀਤਾ। ਖੇਡ ਦੇ 49ਵੇਂ ਮਿੰਟ ਵਿਚ ਪ੍ਰਮੋਦ ਨੇ ਅਤੇ 50ਵੇਂ ਮਿੰਟ ਵਿੱਚ ਜਸਦੀਪ ਸਿੰਘ ਨੇ ਗੋਲ ਕਰਕੇ ਕੈਗ ਨੂੰ 4-2 ਨਾਲ ਅੱਗੇ ਕਰ ਦਿੱਤਾ। ਖੇਡ ਦੇ 52ਵੇਂ ਮਿੰਟ ਵਿੱਚ ਪ੍ਰਸ਼ਾਨ ਟਿਰਕੀ ਨੇ ਮੈਦਾਨੀ ਗੋਲ ਕਰਕੇ ਸਕੋਰ 5-2 ਕੀਤਾ।ਲੀਗ ਦੌਰ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial