Punjab Politics: ਕਿਸਾਨਾਂ ਦੇ ਪ੍ਰਦਰਸ਼ਨ ਤੋਂ ਭੜਕੇ ਸੁਸ਼ੀਲ ਰਿੰਕੂ, ਕਿਹਾ- ਦਲਿਤ ਭਾਈਚਾਰਾ ਕਰੇਗਾ ਕਿਸਾਨਾਂ ਦਾ ਬਾਈਕਾਟ
ਰਿੰਕੂ ਨੇ ਕਿਹਾ- ਅੱਜ ਸਮੁੱਚਾ ਦਲਿਤ ਭਾਈਚਾਰਾ ਕਿਸਾਨਾਂ ਦਾ ਬਾਈਕਾਟ ਕਰਦਾ ਹੈ। ਕਿਸਾਨਾਂ ਨੇ ਸਾਨੂੰ ਅੱਜ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕਿਆ। ਰਿੰਕੂ ਨੇ ਕਿਹਾ- ਮੈਂ ਕਿਤੇ ਸਿਆਸੀ ਰੈਲੀ ਕਰਦਾ ਹਾਂ, ਤੁਸੀਂ ਆ ਕੇ ਵਿਰੋਧ ਕਰੋ, ਮੈਨੂੰ ਕੋਈ ਪਰਵਾਹ ਨਹੀਂ, ਨਾ ਹੀ ਮੈਨੂੰ ਕਿਸੇ ਗੱਲ ਦਾ ਡਰ ਹੈ ਪਰ ਇੱਥੇ ਇਸ ਤਰ੍ਹਾਂ ਦਾ ਵਿਰੋਧ ਕਰਨਾ ਗਲਤ ਹੈ।
![Punjab Politics: ਕਿਸਾਨਾਂ ਦੇ ਪ੍ਰਦਰਸ਼ਨ ਤੋਂ ਭੜਕੇ ਸੁਸ਼ੀਲ ਰਿੰਕੂ, ਕਿਹਾ- ਦਲਿਤ ਭਾਈਚਾਰਾ ਕਰੇਗਾ ਕਿਸਾਨਾਂ ਦਾ ਬਾਈਕਾਟ Sushil Rinku says Dalit community will boycott the farmers Punjab Politics: ਕਿਸਾਨਾਂ ਦੇ ਪ੍ਰਦਰਸ਼ਨ ਤੋਂ ਭੜਕੇ ਸੁਸ਼ੀਲ ਰਿੰਕੂ, ਕਿਹਾ- ਦਲਿਤ ਭਾਈਚਾਰਾ ਕਰੇਗਾ ਕਿਸਾਨਾਂ ਦਾ ਬਾਈਕਾਟ](https://feeds.abplive.com/onecms/images/uploaded-images/2024/04/27/3c89631b701e372d6d3d305ee22057a81714203413933674_original.jpg?impolicy=abp_cdn&imwidth=1200&height=675)
Punjab Poliitcs: ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੇਅਰ ਕੀਤੀ ਗਈ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਵੀਡੀਓ 'ਚ ਉਹ ਕਿਸਾਨਾਂ 'ਤੇ ਨਾਰਾਜ਼ ਨਜ਼ਰ ਆ ਰਿਹਾ ਹੈ।
ਵੀਡੀਓ 'ਚ ਰਿੰਕੂ ਕਹਿ ਰਿਹਾ ਹੈ ਕਿ ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਆਇਆ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਹੈ।
ਤੁਹਾਨੂੰ ਦੱਸ ਦੇਈਏ ਕਿ ਉਪਰੋਕਤ ਵੀਡੀਓ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਰਿੰਕੂ ਨੇ ਕਿਹਾ- ਜਿਸ ਤਰ੍ਹਾਂ ਇਹ ਲੋਕ (ਕਿਸਾਨ) ਅੱਜ ਮੈਨੂੰ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕ ਰਹੇ ਹਨ। ਮੱਥਾ ਟੇਕਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਇਹ ਸਿਰਫ਼ ਮੇਰਾ ਹੀ ਨਹੀਂ ਸਗੋਂ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਹੈ।
ਰਿੰਕੂ ਨੇ ਕਿਹਾ- ਅੱਜ ਸਮੁੱਚਾ ਦਲਿਤ ਭਾਈਚਾਰਾ ਕਿਸਾਨਾਂ ਦਾ ਬਾਈਕਾਟ ਕਰਦਾ ਹੈ। ਕਿਸਾਨਾਂ ਨੇ ਸਾਨੂੰ ਅੱਜ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕਿਆ। ਰਿੰਕੂ ਨੇ ਕਿਹਾ- ਮੈਂ ਕਿਤੇ ਸਿਆਸੀ ਰੈਲੀ ਕਰਦਾ ਹਾਂ, ਤੁਸੀਂ ਆ ਕੇ ਵਿਰੋਧ ਕਰੋ, ਮੈਨੂੰ ਕੋਈ ਪਰਵਾਹ ਨਹੀਂ, ਨਾ ਹੀ ਮੈਨੂੰ ਕਿਸੇ ਗੱਲ ਦਾ ਡਰ ਹੈ ਪਰ ਇੱਥੇ ਇਸ ਤਰ੍ਹਾਂ ਦਾ ਵਿਰੋਧ ਕਰਨਾ ਗਲਤ ਹੈ।
ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਜਲੰਧਰ (ਰਿਜ਼ਰਵ) ਸੀਟ ਤੋਂ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਫਿਰ ਅਚਾਨਕ ਉਹ ਦਿੱਲੀ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਜਿਸ ਤੋਂ ਬਾਅਦ ਭਾਜਪਾ ਨੇ ਰਿੰਕੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)