Punjab News: ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਲੰਧਰ ਉਪ ਚੋਣ ਜਿੱਤਣ ਵਾਲੇ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। 


ਦੱਸ ਦਈਏ ਕਿ ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹਨ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਇਲਕੌਤੇ ਸਾਂਸਦ ਸਨ। ਮਾਨ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਉੱਤੇ ਜਿੱਤ ਦਰਜ ਕੀਤੀ ਸੀ।


ਮੁੱਖ ਮੰਤਰੀ ਨੇ ਜਲੰਧਰ ਲੋਕ ਸਭਾ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ


ਜਲੰਧਰ ਲੋਕ ਸਭਾ ਸੀਟ ਜੋ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ, ਉੱਥੇ ਕਰੀਬ ਦੋ ਮਹੀਨੇ ਪਹਿਲਾਂ ਚੋਣਾਂ ਹੋਈਆਂ ਸਨ ਅਤੇ ਨਤੀਜਾ ਵੀ ਨਿਕਲਿਆ ਸੀ ਪਰ ਵਿਚਕਾਰ ਲੋਕ ਸਭਾ ਦਾ ਸੈਸ਼ਨ ਨਾ ਹੋਣ ਕਾਰਨ ਸੁਸ਼ੀਲ ਕੁਮਾਰ ਰਿੰਕੂ ਹਲਫ਼ ਨਹੀਂ ਲੈ ਸਕੇ ਸਨ। ਹੁਣ ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਸੁਸ਼ੀਲ ਰਿੰਕੂ ਨੂੰ  ਲੋਕ ਸਭਾ ਵਿੱਚ ਅਹੁਦੇ ਦੀ ਸਹੁੰ ਚੁਕਵਾਈ ਗਈ।






ਸੰਸਦ ਮੈਂਬਰ ਸੁਸ਼ੀਲ ਰਿੰਕ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲੋਕ ਸਭਾ 'ਚ ਸਹੁੰ ਚੁੱਕਣ ਦੀ ਵੀਡੀਓ ਵੀ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਜਲੰਧਰ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਜਲੰਧਰ ਲੋਕ ਸਭਾ ਦੇ ਸਮੂਹ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ ਲਿਖੀਆਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।