Jalandhar News: ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮਗਰੋਂ ਚਰਚਾ ਛਿੜੀ ਹੈ ਕਿ ਸੁਸ਼ੀਲ ਰਿੰਕੂ ਹੀ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਹੋ ਸਕਦੇ ਹਨ। ਉਂਝ ਇਸ ਦੀ ਅਜੇ ਪੁਸ਼ਟੀ ਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ।


ਦਰਅਸਲ ਸੁਸ਼ੀਲ ਕੁਮਾਰ ਰਿੰਕੂ ਦਾ ਜਲੰਧਰ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਇਸ ਲਈ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਬਣਾ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਪਹਿਲਾਂ ਹੀ ਪਹਿਲਾਂ ਵੀ ਇੱਕ ਸਰਵੇ ਕਰਵਾਇਆ ਸੀ। ਇਸ ਮਗਰੋਂ ਹੀ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚ ਆਉਣ ਦੀ ਪੇਸ਼ਕਸ਼ ਕੀਤੀ ਗਈ ਸੀ।


ਦਿਲਚਸਪ ਹੈ ਕਿ ਇਸ ਕਰਕੇ ਹੀ ਕਾਂਗਰਸ ਨੇ ਬੁੱਧਵਾਰ ਦੁਪਹਿਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚੋਂ ਕੱਢਿਆ ਤੇ ਸ਼ਾਮ ਨੂੰ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਧਰ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਪਾਰਟੀ ਨੂੰ ਜਲੰਧਰ ਹੀ ਨਹੀਂ ਸਗੋਂ ਪੂਰੇ ਦੁਆਬਾ ਖੇਤਰ ਵਿੱਚ ਮਜ਼ਬੂਤ ਕਰੇਗੀ।


ਮੁੱਖ ਮੰਤਰੀ ਭਗਵੰਤ ਮਾਨ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਠੱਲ੍ਹਣ ਦੇ ਮੁੱਦੇ ’ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਟ ਦੀ ਰਿਪੋਰਟ ਵਿੱਚ ਜਿਸ ਦਾ ਨਾਂ ਆਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਟ ਦੀ ਜਾਂਚ ਰਿਪੋਰਟ ਆ ਚੁੱਕੀ ਹੈ ਤੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਜਾਂਚ ਵਾਲੇ ਲਿਫਾਫੇ ਖੋਲ੍ਹ ਲਏ ਗਏ ਹਨ। ਰਿਪੋਰਟ ਵਿੱਚ ਦਰਜ ਨਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ। ਮਾਨ ਨੇ ਕਿਹਾ ਹੈ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨਗੇ ਸਗੋਂ ਇੱਕ ਸਾਲ ਅੰਦਰ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣਗੇ।


ਇਹ ਵੀ ਪੜ੍ਹੋ: Hemkund Sahib Yatra: ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਹੋਏਗੀ ਸ਼ੁਰੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritsar News: ਸਾਬਕਾ ਫੌਜੀ, ਉਸ ਦੇ ਪੁੱਤ, ਭਤੀਜੇ ਤੇ ਇੱਕ ਹੋਰ ਰਿਸ਼ਤੇਦਾਰ ਘਰੋਂ ਚੁੱਕ ਕੇ ਕੀਤਾ ਗਾਇਬ... ਆਖਰ 3 ਦਹਾਕੇ ਦੀ ਲੜਾਈ ਮਗਰੋਂ ਮਿਲਿਆ ਇਨਸਾਫ