ਸ਼ੱਕੀ ਹਾਲਾਤਾਂ 'ਚ ਪ੍ਰਵਾਸੀ ਪਰਿਵਾਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਥਾਣਾ ਮਕਸੂਦਾਂ ਅਧੀਨ ਪੈਂਦੇ ਹਰਗੋਵਿੰਦ ਨਗਰ 'ਚ ਸ਼ੱਕੀ ਹਾਲਾਤਾਂ 'ਚ ਪ੍ਰਵਾਸੀ ਪਰਿਵਾਰ ਦੇ ਪਤੀ-ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਘਟਨਾ ਥਾਣਾ ਮਕਸੂਦਾਂ ਅਧੀਨ ਪੈਂਦੇ ਨਿਊ ਹਰਗੋਵਿੰਦ ਨਗਰ ਦੀ ਹੈ।
Punjab News: ਜਲੰਧਰ ਸ਼ਹਿਰ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਹਰਗੋਵਿੰਦ ਨਗਰ 'ਚ ਸ਼ੱਕੀ ਹਾਲਾਤਾਂ 'ਚ ਪ੍ਰਵਾਸੀ ਪਰਿਵਾਰ ਦੇ ਪਤੀ-ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਘਟਨਾ ਥਾਣਾ ਮਕਸੂਦਾਂ ਅਧੀਨ ਪੈਂਦੇ ਨਿਊ ਹਰਗੋਵਿੰਦ ਨਗਰ ਦੀ ਹੈ।
ਮ੍ਰਿਤਕਾਂ ਦੀ ਪਛਾਣ ਹਰਿੰਦਰ ਅਤੇ ਪੂਜਾ ਪਤਨੀ ਹਰਿੰਦਰ ਵਾਸੀ ਨਿਊ ਹਰਗੋਵਿੰਦ ਨਗਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮਕਸੂਦਾਂ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜਦੋਂ ਉਸ ਨੇ ਸਕਾਈਲਾਈਟ ਦੀ ਜਾਲੀ ਤੋੜ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਦੋਵਾਂ ਨੇ ਖੁਦਕੁਸ਼ੀ ਕਰ ਲਈ ਹੈ।
ਕਮਰੇ ਦੇ ਅੰਦਰ ਹਰਿੰਦਰ ਦੀ ਲਾਸ਼ ਲਟਕ ਰਹੀ ਸੀ ਅਤੇ ਪੂਜਾ ਦੀ ਲਾਸ਼ ਬੈੱਡ 'ਤੇ ਪਈ ਸੀ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੇ ਕਰੀਬ 6 ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :