Jalandhar News: ਜਲੰਧਰ 'ਚ ਭਿਆਨਕ ਹਾਦਸਾ, 4 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ, ਦੋ ਜ਼ਖ਼ਮੀ
ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਇੱਕ ਤੇਜ਼ ਰਫਤਾਰ ਬੱਸ ਦੇ ਆਟੋ ਨਾਲ ਟਕਰਾ ਜਾਣ ਕਾਰਨ ਵਾਪਰਿਆ।
Road Accident in Jalandhar : ਜਲੰਧਰ ਸ਼ਹਿਰ ਦੇ ਵਰਿਆਣਾ 'ਚ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਕ ਔਰਤ ਤੇ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਇੱਕ ਤੇਜ਼ ਰਫਤਾਰ ਬੱਸ ਦੇ ਆਟੋ ਨਾਲ ਟਕਰਾ ਜਾਣ ਕਾਰਨ ਵਾਪਰਿਆ।
ਜਗਜੀਤ ਸਿੰਘ ਵਾਸੀ ਨੇੜੇ ਨਾਮਦੇਵ ਚੌਕ ਕਪੂਰਥਲਾ ਆਪਣੇ ਆਟੋ ਵਿੱਚ ਭੁਪਿੰਦਰ ਕੌਰ ਵਜੋਂ ਜਾਣੀ ਜਾਂਦੀ ਮਹਿਲਾ ਸਵਾਰੀ ਨੂੰ ਲੈ ਕੇ ਕਪੂਰਥਲਾ ਤੋਂ ਜਲੰਧਰ ਆ ਰਿਹਾ ਸੀ। ਚਸ਼ਮਦੀਦਾਂ ਅਨੁਸਾਰ ਜਿਵੇਂ ਹੀ ਆਟੋ ਵਰਿਆਣਾ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਇੱਕ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਆਟੋ ਅੱਗੇ ਜਾ ਰਹੀ ਇਨੋਵਾ ਗੱਡੀ ਨਾਲ ਟਕਰਾ ਗਿਆ ਅਤੇ ਇਨੋਵਾ ਅੱਗੇ ਜਾ ਰਹੇ ਸਾਈਕਲ ਅਤੇ ਟਰੱਕ ਨਾਲ ਟਕਰਾ ਗਈ।
ਔਰਤ ਅਤੇ ਵਿਅਕਤੀ ਗੰਭੀਰ ਜ਼ਖਮੀ
ਇਸ ਹਾਦਸੇ ਵਿੱਚ ਆਟੋ ਚਾਲਕ ਜਗਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਸਾਈਕਲ ਸਵਾਰ ਜੀਤ ਲਾਲ ਅਤੇ ਆਟੋ ਵਿੱਚ ਸਵਾਰ ਔਰਤ ਭੁਪਿੰਦਰ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।
ਮੌਕੇ ਉੱਤੇ ਪਹੁੰਚੀ ਪੁਲਿਸ
ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਾਰੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਵਾਹਨਾਂ ਨੂੰ ਸਾਈਡ ’ਤੇ ਕਰਵਾ ਕੇ ਰਸਤਾ ਖੋਲ੍ਹ ਦਿੱਤਾ ਹੈ। ਹਾਦਸੇ ਤੋਂ ਬਾਅਦ ਸੜਕ ਨੂੰ ਬੰਦ ਕਰ ਦਿੱਤਾ ਗਿਆ। ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਦੇ ਬਿਆਨ ਦਰਜ ਕਰਕੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ