Jalandhar News: ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਦਾ ਨਵਾਂ ਹੱਲ ਕੱਢਦਿਆ ਸਵੇਰੇ-ਸ਼ਾਮ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਪਾਰਲੀ ਨਾ ਸਾੜਨ ਦਾ ਸੁਨੇਹਾ ਦੇਣ ਦੀ ਰਣਨੀਤੀ ਘੜੀ ਹੈ। ਝੋਨੇ ਦੀ ਚੱਲ ਰਹੀ ਕਟਾਈ ਦੌਰਾਨ ਵਿਭਾਗ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ। 


ਮੀਟਿੰਗ ਦੌਰਾਨ ਜ਼ਿਲ੍ਹਾ ਸਿਖਲਾਈ ਅਫਸਰ ਕਪੂਰਥਲਾ-ਕਮ-ਖੇਤੀਬਾੜੀ ਅਫਸਰ ਜਲੰਧਰ ਡਾ. ਨਰੇਸ਼ ਕੁਮਾਰ ਗੁਲਾਟੀ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਗੁਰੂਦੁਆਰੀਆਂ ਤੋਂ ਰੋਜ਼ਾਨਾ ਸਵੇਰੇ ਸ਼ਾਮ ਪਰਾਲੀ ਨੂੰ ਨਾ ਸਾੜਨ ਬਾਰੇ ਸੁਨੇਹੇ ਪ੍ਰਸਾਰਿਤ ਕਰਵਾਏ ਜਾਣ।


ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ 1094 ਕਿਸਾਨ ਗਰੁੱਪਾਂ, 49 ਸਹਿਕਾਰੀ ਸਭਾਵਾ ਤੇ 39 ਪੰਚਾਇਤਾਂ ਨੂੰ ਤਕਰੀਬਨ 2650 ਮਸ਼ੀਨਾ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਹਦਾਇਤਾਂ ਵੀ ਕੀਤੀਆਂ ਕਿ ਕਿਸਾਨਾਂ ਨੂੰ `ਆਈ ਖੇਤ` ਐਪ ਬਾਰੇ ਵੀ ਦੱਸਿਆ ਜਾਵੇ।


ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾ. ਜਸਵੰਤ ਰਾਏ ਨੇ ਸਮੂਹ ਅਧਿਕਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦੀ ਕਾਮਯਾਬੀ `ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ `ਮਿਸ਼ਨ ਮੋਡ` ਵਿੱਚ ਕੰਮ ਕੀਤਾ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਰਵਨੀਤ ਬਿੱਟੂ ਨੂੰ ਮਹਿੰਗਾ ਪਏਗਾ ਵਿਜੀਲੈਂਸ ਨਾਲ ਪੰਗਾ, ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ