Punjab News: ਜਲੰਧਰ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕੀਤੀ। ਵਿਭਾਗ ਨੇ ਸ਼ਹਿਰ ਦੀ ਮਸ਼ਹੂਰ ਕੂਲ ਰੋਡ 'ਤੇ ਸਥਿਤ ਅਗਰਵਾਲ ਢਾਬੇ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਹੈ। ਇਮਾਰਤ ਦੀ ਉਸਾਰੀ ਦਾ ਕੰਮ ਅਜੇ ਚੱਲ ਰਿਹਾ ਸੀ। ਏ.ਟੀ.ਪੀ ਸੁਖਦੇਵ ਨੇ ਦੱਸਿਆ ਕਿ ਉਕਤ ਇਮਾਰਤ ਨਗਰ ਨਿਗਮ ਤੋਂ ਮਨਜ਼ੂਰੀ ਲਏ ਬਿਨਾਂ ਹੀ ਬਣਾਈ ਗਈ ਹੈ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।


ਜੇ ਢਾਬਾ ਮਾਲਕ ਨੇ ਮੁੜ ਕੰਮ ਸ਼ੁਰੂ ਕੀਤ ਤਾਂ ਕਾਰਵਾਈ ਹੋਵੇਗੀ


ਏਟੀਪੀ ਸੁਖਦੇਵ ਵਸ਼ਿਸ਼ਟ ਨੇ ਦੱਸਿਆ ਕਿ ਅੱਜ ਅਗਰਵਾਲ ਢਾਬੇ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਉਸ ਨੂੰ ਨੋਟਿਸ ਵੀ ਦਿੱਤਾ ਗਿਆ ਸੀ। ਇਮਾਰਤ ਦਾ ਨਕਸ਼ਾ ਵੀ ਪਾਸ ਨਹੀਂ ਕੀਤਾ ਗਿਆ ਪਰ ਫਿਰ ਵੀ ਉਸਾਰੀ ਦਾ ਕੰਮ ਜਾਰੀ। ਉਨ੍ਹਾਂ ਕਿਹਾ ਕਿ ਜੇ ਢਾਬਾ ਮਾਲਕ ਵੱਲੋਂ ਲਗਾਈ ਗਈ ਸੀਲ ਖੋਲ੍ਹੀ ਜਾਂਦੀ ਹੈ ਜਾਂ ਦੁਬਾਰਾ ਕੰਮ ਸ਼ੁਰੂ ਕੀਤਾ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


ਮੰਤਰੀ ਨੇ ਕਾਰਵਾਈ ਕਰਨ ਦੇ ਦਿੱਤੇ ਸਖ਼ਤ ਹੁਕਮ 


ਏਟੀਪੀ ਸੁਖਦੇਵ  ਨੇ ਦੱਸਿਆ ਕਿ ਕੱਲ੍ਹ ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨਾਲ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ। ਜਿਸ ਵਿੱਚ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਬਣੀਆਂ ਨਾਜਾਇਜ਼ ਇਮਾਰਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਜਿਸ ਤੋਂ ਬਾਅਦ ਬਿਲਡਿੰਗ ਵਿਭਾਗ ਦੀ ਟੀਮ ਨੇ ਸ਼ਹਿਰ ਦੀਆਂ ਨਾਜਾਇਜ਼ ਬਿਲਡਿੰਗਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੁਖਦੇਵ ਨੇ ਦੱਸਿਆ ਕਿ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੀਆਂ ਕਈ ਇਮਾਰਤਾਂ ਹਨ। ਜਿਸ 'ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।