ਜਲੰਧਰ: ਜਲੰਧਰ 'ਚ ਸ਼ਨੀਵਾਰ ਪੀਏਪੀ ਬਾਈਪਾਸ 'ਤੇ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਸੜਕਾਂ 'ਤੇ ਬੱਸਾਂ ਖੜ੍ਹੀਆਂ ਕਰਕੇ ਧਰਨਾ ਦਿੱਤਾ । ਇਸ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਭਾਰੀ ਜਾਮ ਲੱਗ ਗਿਆ।ਪ੍ਰਸ਼ਾਸਨ ਵੱਲੋਂ ਡਰਾਈਵਰਾਂ ਨਾਲ ਗੱਲ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪਨਬੱਸ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਜਿਸ ਕਾਰਨ ਭਾਰੀ ਟਰੈਫਿਕ ਜਾਮ ਹੋ ਗਿਆ।ਇਸ ਕਾਰਨ ਕਈ ਘੰਟੇ ਕੌਮੀ ਮਾਰਗ ਜਾਮ ਰਿਹਾ। ਪਨਬੱਸ ਦੇ ਮੁਲਾਜ਼ਮਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਪੰਜਾਬ ਰੋਡਵੇਜ਼ ਪਨਬਸ ਮੁਲਾਜ਼ਮ ਯੂਨੀਅਨ ਵੱਲੋਂ ਆਊਟ ਸੋਰਸ ਭਰਤੀ ਦੇ ਖਿਲਾਫ ਇਹ ਪ੍ਰਦਰਸ਼ਨ ਕੀਤਾ ਗਿਆ।ਸਰਕਾਰੀ ਬੱਸਾਂ ਦੇ ਡਰਾਈਵਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੌਮੀ ਮਾਰਗ ’ਤੇ ਬੱਸਾਂ ਖੜ੍ਹੀਆਂ ਕਰ ਦਿੱਤੀਆਂ।ਜਿਸ ਕਾਰਨ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਇਸ ਧਰਨੇ ਕਾਰਨ ਲੋਕ ਕਈ ਘੰਟੇ ਜਾਮ ਵਿੱਚ ਫਸੇ ਰਹੇ।
ਇਸ ਦੇ ਨਾਲ ਹੀ ਪਠਾਨਕੋਟ ਚੌਕ, ਫਗਵਾੜਾ ਬਿਆਸ ਫਲਾਈਓਵਰ ਸਮੇਤ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਖ-ਵੱਖ ਥਾਵਾਂ 'ਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ।ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਤੇਜ਼ ਕਰ ਦਿੱਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ