Punjab News: ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਹੁਸੈਨਪੁਰ ਬੁੱਲ੍ਹੇ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢਿਆ ਗਿਆ ਸੀ। ਅਤੇ ਸਿਰ 'ਤੇ ਜ਼ਖ਼ਮ ਦੇ ਨਿਸ਼ਾਨ ਵੀ ਹਨ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਬੀਰਪੁਰ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵੀਰ ਸਿੰਘ (55) ਵਾਸੀ ਪਿੰਡ ਹੁਸੈਨਪੁਰ ਬੁੱਲ੍ਹੇ ਵਜੋਂ ਹੋਈ ਹੈ। ਪੁਲਿਸ ਟੀਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਅੱਧੀ ਰਾਤ ਕਿਸੇ ਦਾ ਫੋਨ ਆਉਣ ਤੋਂ ਬਾਅਦ ਗਿਆ ਘਰੋਂ ਬਾਹਰ
ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਨੂੰ ਰਾਤ ਕਰੀਬ 1.30 ਵਜੇ ਕਿਸੇ ਦਾ ਫ਼ੋਨ ਆਇਆ ਜਿਸ ਤੋਂ ਬਾਅਦ ਉਹ ਘਰ ਛੱਡ ਕੇ ਚਲਾ ਗਿਆ ਅਤੇ ਸਵੇਰੇ ਪਤਾ ਲੱਗਾ ਕਿ ਬਲਵੀਰ ਸਿੰਘ ਦੀ ਲਾਸ਼ ਉਸ ਦੇ ਭਰਾ ਦੀ ਮੋਟਰ 'ਤੇ ਪਈ ਸੀ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ
ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਅਤੇ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ