Jalandhar News: ਫ਼ਿਰਕੂ ਤਾਕਤਾਂ ਦੀਆਂ ਚੁਣੌਤੀਆਂ ਨੂੰ ਵੰਗਾਰ ਦਾ ਸੱਦਾ ਦੇਵੇਗਾ ‘ਮੇਲਾ ਗ਼ਦਰੀ ਬਾਬਿਆਂ ਦਾ’
Gadri Baba Mela 2023: ਗ਼ਦਰੀ ਬਾਬਿਆਂ ਦੀ ਵਿਰਾਸਤ ਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 32ਵਾਂ ‘ਮੇਲਾ ਗ਼ਦਰੀ ਬਾਬਿਆਂ ਦਾ’ ਸਾਹਿਤ, ਸਮਾਜ, ਕਲਾ ਤੇ ਸੰਗਰਾਮ ਦੇ ਰਿਸ਼ਤੇ ਦਾ ਯਾਦਗਾਰੀ ਇਤਿਹਾਸਕ ਉਤਸਵ ਹੋਵੇਗਾ।
Gadri Baba Mela 2023: ਗ਼ਦਰੀ ਬਾਬਿਆਂ ਦੀ ਵਿਰਾਸਤ ਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 32ਵਾਂ ‘ਮੇਲਾ ਗ਼ਦਰੀ ਬਾਬਿਆਂ ਦਾ’ ਸਾਹਿਤ, ਸਮਾਜ, ਕਲਾ ਤੇ ਸੰਗਰਾਮ ਦੇ ਰਿਸ਼ਤੇ ਦਾ ਯਾਦਗਾਰੀ ਇਤਿਹਾਸਕ ਉਤਸਵ ਹੋਵੇਗਾ। ਮੇਲੇ ਦਾ ਆਗਾਜ਼ 30 ਅਕਤੂਬਰ ਦੀ ਸ਼ਾਮ ਪੁਸਤਕ ਸੱਭਿਆਚਾਰ ਦੇ ਨਾਮ ਨਾਲ ਹੋਵੇਗਾ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਤੇ ਕਮੇਟੀ ਮੈਂਬਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਇਸ ਮੇਲੇ ਵਿੱਚ ਗ਼ਦਰੀ ਬਾਬਿਆਂ ਦੀ ਵਿਰਾਸਤ, ਆਜ਼ਾਦੀ, ਬਰਾਬਰੀ ਤੇ ਧਰਮ-ਨਿਰਪੱਖਤਾ ਉੱਪਰ ਸਾਮਰਾਜੀ, ਮੁਲਕ ਦੇ ਕਾਰਪੋਰੇਟ ਘਰਾਣਿਆਂ ਤੇ ਫ਼ਿਰਕੂ ਤਾਕਤਾਂ ਦੀਆਂ ਮੌਜੂਦਾ ਚੁਣੌਤੀਆਂ ਨੂੰ ਪਛਾੜਨ ਲਈ ਸਮੂਹ ਲੋਕਾਂ ਨੂੰ ਇਕਜੁੱਟ ਹੋਣ ਦਾ ਹੋਕਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦੇਸ਼ ਭਗਤ ਯਾਦਗਾਰ ਹਾਲ ਦੇ ਮੁੱਖ ਦਾਖ਼ਲਾ ਗੇਟ ਨੂੰ ਗ਼ਦਰ ਪਾਰਟੀ ਦੇ ਬਾਨੀਆਂ ’ਚ ਸ਼ੁਮਾਰ ਪ੍ਰੋ. ਬਰਕਤ ਉੱਲਾ ਨਗਰ ਅਤੇ ਮੇਲੇ ਦਾ ਪ੍ਰਮੁੱਖ ਪੰਡਾਲ ਗ਼ਦਰੀ ਗੁਲਾਬ ਬੀਬੀ ਗੁਲਾਬ ਕੌਰ ਦੇ ਨਾਂ ਹੋਵੇਗਾ। ਕਮੇਟੀ ਆਗੂਆਂ ਨੇ ਕਿਹਾ ਕਿ ‘30 ਅਕਤੂਬਰ ਦੀ ਸ਼ਾਮ ਪੁਸਤਕ ਸੱਭਿਆਚਾਰ ਦੇ ਨਾਮ’ ਨਾਲ਼ ਮੇਲੇ ਦਾ ਆਗਾਜ਼ ਹੋਵੇਗਾ।
31 ਅਕਤੂਬਰ ਕੁਇਜ਼ ਤੇ ਪੇਂਟਿੰਗ ਮੁਕਾਬਲਾ ਹੋਵੇਗਾ। 31 ਅਕਤੂਬਰ ਦੁਪਹਿਰ 1.30 ਵਜੇ ਵਿਚਾਰ-ਚਰਚਾ ’ਚ ਤੀਸਤਾ ਸੀਤਲਵਾੜ (ਮਹਾਰਾਸ਼ਟਰ), ਹਿੰਦੀ ਕਵੀ, ਆਲੋਚਕ, ‘ਵਸੁਧਾ’ ਹਿੰਦੀ ਪੱਤ੍ਰਿਕਾ ਦੇ ਸੰਪਾਦਕ ਵਨਿੀਤ ਤਿਵਾੜੀ (ਮੱਧ ਪ੍ਰਦੇਸ਼) ਮੁੱਖ ਵਕਤਾ ਹੋਣਗੇ। ਪਹਿਲੀ ਨਵੰਬਰ ਨੂੰ ਸਵੇਰੇ 10 ਵਜੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਗ਼ਦਰ ਪਾਰਟੀ ਦਾ ਝੰਡਾ ਲਹਿਰਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ