Jalandhar News: ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਟਰੈਵਲ ਏਜੰਟਾਂ ਦਾ ਕਹਿਰ ਜਾਰੀ ਹੈ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਇੱਥੇ ਟਰੈਵਲ ਏਜੰਟ ਵੱਲੋਂ 35 ਲੱਖ ਰੁਪਏ ਲੈ ਕੇ ਅਮਰੀਕਾ ਨਾ ਭੇਜੇ ਜਾਣ ਤੋਂ ਦੁਖੀ ਨੌਜਵਾਨ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ।
ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੱਸਿਆ ਕਿ ਉਸ ਨੇ ਅਮਰੀਕਾ ਜਾਣ ਵਾਸਤੇ ਕਰਜ਼ਾ ਲਿਆ ਹੋਇਆ ਸੀ ਪਰ ਉਸ ਨੂੰ ਅਮਰੀਕਾ ਨਹੀਂ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਮੋੜੇ ਜਾ ਰਹੇ ਸਨ। ਉਸ ਨੇ ਦੱਸਿਆ ਕਿ ਸਤਨਾਮ ਕੁਮਾਰ ਬੱਗਾ ਨਾਂ ਦੇ ਵਿਅਕਤੀ ਨੇ ਅਮਰੀਕਾ ਭੇਜਣ ਦੇ ਨਾਂ 'ਤੇ ਉਸ ਤੋਂ ਕਰੀਬ 35 ਲੱਖ ਰੁਪਏ ਲਏ ਸੀ। ਫੇਸਬੁੱਕ ’ਤੇ ਲਾਈਵ ਹੋ ਕੇ ਸਾਗਰ ਨੇ ਦੋਸ਼ ਲਾਇਆ ਕਿ ਸਤਨਾਮ ਕੋਲ ਹੀ ਉਸ ਦਾ ਪਾਸਪੋਰਟ ਪਿਆ ਹੈ। ਸਤਨਾਮ ਨੇ ਉਸ ਤੋਂ ਕੁੱਲ 40 ਲੱਖ ਰੁਪਏ ਲੈਣੇ ਸਨ।
ਉਸ ਨੇ ਦੱਸਿਆ ਕਿ ਅਮਰੀਕਾ ਜਾਣ ਸਮੇਂ ਉਸ ਨੂੰ ਪੰਜ ਲੱਖ ਰੁਪਏ ਦੇਣੇ ਸਨ। ਕਰੀਬ 22 ਲੱਖ ਰੁਪਏ ਉਸ ਦੇ ਆਪਣੇ ਸਨ, ਜਦਕਿ ਬਾਕੀ ਪੈਸੇ ਉਸ ਨੇ ਉਧਾਰ ਲਏ ਸਨ। ਲੋਕ ਉਸ ਕੋਲੋਂ ਪੈਸੇ ਵਾਪਸ ਮੰਗ ਰਹੇ ਸਨ। ਸਤਨਾਮ ਉਸ ਨੂੰ ਰੋਜ਼ਾਨਾ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਕਾਰਨ ਉਹ ਅੱਜ ਮਰਨ ਲਈ ਮਜਬੂਰ ਹੈ। ਖੁਦਕੁਸ਼ੀ ਤੋਂ ਪਹਿਲਾਂ ਸਾਗਰ ਨੇ ਕਿਹਾ ਕਿ ਮੈਂ ਦੁਖੀ ਹੋ ਕੇ ਇਹ ਕਦਮ ਚੁੱਕ ਰਿਹਾ ਹਾਂ। ਜ਼ਿੰਦਗੀ ਜਿਊਣ ਦਾ ਕੋਈ ਮਕਸਦ ਨਹੀਂ।
ਇਸ ਮਗਰੋਂ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਬੱਗਾ ਵਾਸੀ ਉੱਗੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ