Jalandhar News: ਬੀਤੇ ਦਿਨ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸੂਟਕੇਸ 'ਚੋਂ ਮਿਲੀ ਲਾਸ਼ ਦਾ ਮਾਮਲਾ ਸੀਆਈਏ ਸਟਾਫ਼ ਤੇ ਜੀਆਰਪੀ ਥਾਣੇ ਨੇ ਸਾਂਝੀ ਕਾਰਵਾਈ ਕਰਦਿਆਂ ਸੁਲਝਾ ਲਿਆ ਹੈ। ਥਾਣਾ ਜੀਆਰਪੀ ਮੁਖੀ ਅਸ਼ੋਕ ਕੁਮਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮੁਹੰਮਦ ਸ਼ਮੀਮ ਉਰਫ ਬੱਬਲੂ ਮੂਲ ਨਿਵਾਸੀ ਬਿਹਾਰ ਕਟਿਆਰ ਹਾਲ ਨਿਵਾਸੀ ਗਦਈ ਪੁਰ ਹੋਈ ਹੈ।
ਸੀਸੀਟੀਵੀ ਦੀ ਫੁਟੇਜ਼ ਦੇ ਆਧਾਰ 'ਤੇ ਦੋਸ਼ੀ ਇਸ਼ਫਾਕ ਨੂੰ ਸੀਆਈਏ ਤੇ ਜੀਆਰਪੀ ਦੀ ਸਾਂਝੀ ਕਾਰਵਾਈ ਦੌਰਾਨ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਇਸ਼ਫਾਕ ਦੀ ਭੈਣ ਬੱਬਲੂ ਦੇ ਚਾਚੇ ਦੇ ਮੁੰਡੇ ਨਾਲ ਵਿਆਹੀ, ਜਿਸ ਨੂੰ ਇਹ ਤੰਗ ਪ੍ਰੇਸਾਨ ਕਰਦੇ ਸਨ, ਜਿਸ ਕਾਰਨ ਇਸ਼ਫਾਕ ਨੇ ਰੰਜਿਸ਼ਨ ਘਟਨਾ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਅਚਾਨਕ ਉਸ ਵੇਲੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਸੀ ਜਦੋਂ ਲੋਕਾਂ ਨੇ ਸਟੇਸ਼ਨ ਦੇ ਬਾਹਰ ਇੱਕ ਲਾਵਾਰਿਸ ਵੱਡਾ ਅਟੈਚੀ ਪਿਆ ਹੋਇਆ ਮਿਲਿਆ ਸੀ। ਲਾਵਾਰਿਸ ਅਟੈਚੀ ਬਾਰੇ ਫੌਰਨ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਜਲੰਧਰ ਦੇ ਜੀਆਰਪੀਐਫ ਦੇ ਏਸੀਪੀ ਖੁਦ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਸੀ।
ਪੁਲਿਸ ਵੱਲੋਂ ਜਦ ਅਟੈਚੀ ਨੂੰ ਖੋਲ੍ਹ ਕੇ ਦੇਖਿਆ ਗਿਆ ਸੀ ਤਾਂ ਉਸ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਅਟੈਚੀ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਡੌਗ ਸਕੌਡ ਨੂੰ ਮੌਕੇ ਤੇ ਬੁਲਾਇਆ ਗਿਆ ਸੀ। ਇਲਾਕੇ ਦੇ ਨਾਲ-ਨਾਲ ਰੇਲਵੇ ਸਟੇਸ਼ਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਵਿਦੇਸ਼ੋਂ ਸੋਨਾ ਲਿਆਉਣ ਦਾ ਅਜੀਬ ਜੁਗਾੜ! ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 21.69 ਲੱਖ ਦਾ ਸੋਨਾ ਕੀਤਾ ਜ਼ਬਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ