(Source: ECI/ABP News)
Jalandhar News: ਵੱਡੇ ਭਰਾ ਨੇ ਕੀਤਾ ਛੋਟੇ ਦਾ ਕਤਲ, ਦੋਵੇਂ ਨਸ਼ੇ ਦੇ ਆਦੀ, ਉੱਜੜ ਗਿਆ ਹੱਸਦਾ-ਵੱਸਦਾ ਘਰ
ਅਜੀਤ ਸਿੰਘ ਨਾਂ ਦਾ ਵਿਅਕਤੀ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਹਨ। ਇਨ੍ਹਾਂ ਵਿੱਚੋਂ ਇੱਕ ਭਰਾ ਨੇ ਦੂਜੇ ਦਾ ਕਤਲ ਕਰ ਦਿੱਤਾ ਹੈ। ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ।
![Jalandhar News: ਵੱਡੇ ਭਰਾ ਨੇ ਕੀਤਾ ਛੋਟੇ ਦਾ ਕਤਲ, ਦੋਵੇਂ ਨਸ਼ੇ ਦੇ ਆਦੀ, ਉੱਜੜ ਗਿਆ ਹੱਸਦਾ-ਵੱਸਦਾ ਘਰ The older brother killed the younger both addicted to drugs Jalandhar News: ਵੱਡੇ ਭਰਾ ਨੇ ਕੀਤਾ ਛੋਟੇ ਦਾ ਕਤਲ, ਦੋਵੇਂ ਨਸ਼ੇ ਦੇ ਆਦੀ, ਉੱਜੜ ਗਿਆ ਹੱਸਦਾ-ਵੱਸਦਾ ਘਰ](https://feeds.abplive.com/onecms/images/uploaded-images/2024/05/09/20e934f81742e7c4919de560517b29801715252342675674_original.jpg?impolicy=abp_cdn&imwidth=1200&height=675)
Jalandhar News: ਕਪੂਰਥਲਾ ਦੇ ਕਸਬਾ ਨਡਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਇੱਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਅੰਦਰ ਛੁਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪਣੇ ਪਿਤਾ ਨੂੰ ਫੋਨ 'ਤੇ ਸੂਚਨਾ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀਐਸਪੀ ਭੁਲੱਥ ਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰੱਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਮੁਲਜ਼ਮ ਖ਼ਿਲਾਫ਼ ਧਾਰਾ 302 ਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਹਾਸਲ ਜਾਣਕਾਰੀ ਅਨੁਸਾਰ ਅਜੀਤ ਸਿੰਘ ਨਾਂ ਦਾ ਵਿਅਕਤੀ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਹਨ। ਇਨ੍ਹਾਂ ਵਿੱਚੋਂ ਇੱਕ ਭਰਾ ਨੇ ਦੂਜੇ ਦਾ ਕਤਲ ਕਰ ਦਿੱਤਾ ਹੈ। ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਦੋਵੇਂ ਭਰਾ ਕੁਲਵਿੰਦਰ ਸਿੰਘ (26 ਸਾਲ) ਤੇ ਸੁਖਵਿੰਦਰ ਸਿੰਘ (22 ਸਾਲ) ਨਸ਼ੇ ਦੇ ਆਦੀ ਸਨ। ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿੱਤਾ।
ਇਸ ਮਗਰੋਂ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਅਜੀਤ ਸਿੰਘ ਦੇ ਬਿਆਨਾਂ 'ਤੇ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈਪੀਸੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-Mohali News: ਬਾਊਂਸਰ ਮਨੀਸ਼ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦਾ ਮੁਹਾਲੀ 'ਚ ਐਨਕਾਊਂਟਰ
ਇਹ ਵੀ ਪੜ੍ਹੋ-Teacher's Murder: ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦਾ ਕਤਲ, ਹਮਲਾਵਰ ਲਾਸ਼ ਡ੍ਰੇਨ ਕੰਢੇ ਸੁੱਟ ਕੇ ਫਰਾਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)