ਪੜਚੋਲ ਕਰੋ

Crime News : ਜਾਇਦਾਦ ਦੇ ਵਿਵਾਦ ਨੂੰ ਲੈ ਕੇ ਨੌਜਵਾਨ ਨੇ ਇੱਕੋਂ ਪਰਿਵਾਰ ਦੇ 3 ਜੀਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਪੂਰਾ ਮਾਮਲਾ

Jalandhar News: ਨੌਜਵਾਨ ਪੁੱਤ ਨੇ ਆਪਣੇ ਮਾਤਾ-ਪਿਤਾ ਅਤੇ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਜਲੰਧਰ ਦੇ ਲਾਂਬੜਾ ਥਾਣੇ ਦੇ ਟਾਵਰ ਇਨਕਲੇਵ ਦੀ ਹੈ। ਬੇਟੇ ਨੇ ਸਾਰਿਆਂ ਨੂੰ ਗੋਲੀ ਮਾਰ ਦਿੱਤੀ ਹੈ। ਕਾਤਲ ਪੁੱਤਰ ਨੇ ਆਪਣੇ ਪਰਿਵਾਰ....

ਰਾਘਵ ਜੈਨ ਦੀ ਰਿਪੋਰਟ

Three People Murdered In Jalandhar : ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ 'ਚ ਪਰਿਵਾਰਕ ਝਗੜੇ ਕਾਰਨ ਇੱਕ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਵੱਡੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਦੁਪਹਿਰ 2-3 ਵਜੇ ਦੇ ਦਰਮਿਆਨ ਵਾਪਰੀ ਪਰ ਵੀਰਵਾਰ ਦੇਰ ਰਾਤ ਇਸ ਦਾ ਪਤਾ ਲੱਗਾ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਕਰਤਾਰਪੁਰ ਬਲਵੀਰ ਸਿੰਘ ਅਤੇ ਥਾਣਾ ਇੰਚਾਰਜ ਰਮਨ ਕੁਮਾਰ ਦੇਰ ਰਾਤ ਮੌਕੇ ’ਤੇ ਪੁੱਜੇ।

ਪੁਲਿਸ ਨੇ ਨਾਕਾਬੰਦੀ ਕਰ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਾਤਲ ਨੇ ਅਪਰਾਧ ਵਿੱਚ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਹੈ। ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਾਤਲ ਆਪਣੇ ਮਾਤਾ-ਪਿਤਾ 'ਤੇ ਘਰ ਨੂੰ ਆਪਣੇ ਨਾਮ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਇਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਪੁਲਿਸ ਨੇ ਦੱਸਿਆ ਕਿ ਪਹਿਲਾਂ ਇਹ ਮਾਮਲਾ ਕੁੱਝ ਸਮਾਂ ਪਹਿਲਾਂ ਲਾਂਬੜਾ ਥਾਣੇ ਵੀ ਪਹੁੰਚਿਆ ਸੀ। ਇਸ 'ਤੇ ਸਮਝੌਤਾ ਹੋਇਆ ਕੀਤਾ ਗਿਆ ਸੀ।

ਇਹ ਹੈ ਪੂਰਾ ਮਾਮਲਾ 

ਜੰਡਿਆਲਾ ਨੇੜੇ ਰਹਿਣ ਵਾਲਾ ਜਗਬੀਰ ਸਿੰਘ (52) ਦੋ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਟਾਵਰ ਇਨਕਲੇਵ ਵਿੱਚ ਸ਼ਿਫਟ ਹੋਇਆ ਸੀ। ਇੱਥੇ ਉਸ ਨੇ 10 ਮਰਲੇ ਦਾ ਛੋਟਾ ਜਿਹਾ ਘਰ ਤਿਆਰ ਕਰਵਾਇਆ ਸੀ। ਜਗਬੀਰ ਸਿੰਘ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਸ ਦਾ ਵੱਡਾ ਪੁੱਤਰ ਗਗਨਦੀਪ ਸਿੰਘ (32) ਬੈਚਲਰ ਸੀ। ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਇਸ ਲਈ ਉਸ ਦਾ ਵਿਆਹ ਨਹੀਂ ਹੋਇਆ। ਜਦਕਿ ਛੋਟਾ ਲੜਕਾ ਹਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ।

ਹਰਪ੍ਰੀਤ ਸਿੰਘ ਆਪਣੇ ਪਿਤਾ ਜਗਬੀਰ ਸਿੰਘ ਅਤੇ ਮਾਤਾ ਅੰਮ੍ਰਿਤਪਾਲ ਕੌਰ ’ਤੇ ਮਕਾਨ ਆਪਣੇ ਨਾਮ ਉੱਤੇ ਕਰਵਾਉਣ ਲਈ ਦਬਾਅ ਪਾ ਰਿਹਾ ਸੀ ਪਰ ਮਾਪੇ ਤਿਆਰ ਨਹੀਂ ਸਨ। ਵੀਰਵਾਰ ਨੂੰ ਹਰਪ੍ਰੀਤ ਸਿੰਘ ਦੀ ਪਤਨੀ ਬੱਚਿਆਂ ਨਾਲ ਆਪਣੇ ਨਾਨਕੇ ਘਰ ਗਈ ਹੋਈ ਸੀ। ਬਾਅਦ ਵਿੱਚ ਪਿਓ-ਪੁੱਤ ਵਿੱਚ ਝਗੜਾ ਹੋ ਗਿਆ। ਹਰਪ੍ਰੀਤ ਸਿੰਘ ਨੇ ਡਬਲ ਬੈਰਲ ਬੰਦੂਕ ਨਾਲ ਆਪਣੇ ਪਿਤਾ ਨੂੰ ਪੰਜ ਗੋਲੀਆਂ ਮਾਰੀਆਂ। ਇਸ ਦੌਰਾਨ ਜਦੋਂ ਮਾਂ ਅੰਮ੍ਰਿਤਪਾਲ ਕੌਰ ਅਤੇ ਭਰਾ ਗਗਨਦੀਪ ਉਨ੍ਹਾਂ ਨੂੰ ਬਚਾਉਣ ਲਈ ਆਈ ਤਾਂ ਹਰਪ੍ਰੀਤ ਨੇ ਉਨ੍ਹਾਂ ਨੂੰ ਵੀ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਉਹ ਚੁੱਪਚਾਪ ਘਰ ਨੂੰ ਤਾਲਾ ਲਾ ਕੇ ਸਕੂਟਰ 'ਤੇ ਫ਼ਰਾਰ ਹੋ ਗਿਆ। ਵੀਰਵਾਰ ਰਾਤ ਨੂੰ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਘਰ ਦੀ ਜਾਂਚ ਕੀਤੀ ਤਾਂ ਅੰਦਰ ਤਿੰਨਾਂ ਦੀਆਂ ਲਾਸ਼ਾਂ ਪਈਆਂ ਸਨ। ਪੁਲਿਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget