ਪੜਚੋਲ ਕਰੋ

Jalandhar News: ਜਲੰਧਰ 'ਚ ਹੋਏਗਾ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ, ਰਾਜਪਾਲ ਲਹਿਰਾਉਣਗੇ ਕੌਮੀ ਝੰਡਾ

Jalandhar News: ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਐਤਕੀਂ ਜਲੰਧਰ ਵਿੱਚ ਹੋਵੇਗਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।

Jalandhar News: ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਐਤਕੀਂ ਜਲੰਧਰ ਵਿੱਚ ਹੋਵੇਗਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਸੂਬਾਈ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ।

ਇਸ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ ਕੀਤੀ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਨੇ ਸੁਰੱਖਿਆ ਬਲਾਂ ਤੇ ਅਧਿਕਾਰੀਆਂ ਨੂੰ ਸੂਬਾਈ ਸਮਾਗਮ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੂਬਾਈ ਸਮਾਗਮ ਦੌਰਾਨ ਪਰੇਡ ’ਚ ਆਈਟੀਬੀਪੀ, ਆਰਏਐਫ, ਪੀਏਸੀ, ਕਮਿਸ਼ਨਰੇਟ ਪੁਲੀਸ, ਕਮਿਸ਼ਨਰੇਟ ਪੁਲੀਸ ਮਹਿਲਾ ਵਿੰਗ, ਆਰਟੀਸੀ ਪੀਏਪੀ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ, ਐਨਸੀਸੀ ਕੈਡਿਟਸ, ਐਨਸੀਸੀ ਲੜਕੀਆਂ ਤੇ ਸਕਾਊਟਸ ਸ਼ਾਮਲ ਹੋਣਗੇ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ।

ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੀਟੀ ਸ਼ੋਅ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ-ਸਾਈਕਲਾਂ ਵੀ ਸੌਂਪਣਗੇ।

ਫੁੱਲ ਡ੍ਰੈੱਸ ਰਿਹਰਸਲ ਮੌਕੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: Crime News: ਪੁਲਿਸ ਨੇ ਕੁਝ ਘੰਟਿਆਂ 'ਚ ਹੀ ਸੁਲਝਾਈ ਕਤਲ ਦੀ ਗੁੱਥੀ, ਲੁਟੇਰਿਆਂ ਨੇ ਗਲਾ ਘੁੱਟ ਕੇ ਕੀਤੀ ਔਰਤ ਦੀ ਹੱਤਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab Weather Update: 'ਆਈ ਬਸੰਤ ਪਾਲਾ ਉਡੰਤ' ! 27 ਜਨਵਰੀ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget