Jalandhar News: ਜਲੰਧਰ 'ਚ ਮੱਚਿਆ ਹੜਕੰਪ, ਛਾਉਣੀ 'ਚ ਤਬਦੀਲ ਹੋਇਆ ਇਹ ਇਲਾਕਾ; ਜਾਣੋ ਲੋਕਾਂ ਵਿਚਾਲੇ ਕਿਉਂ ਫੈਲੀ ਦਹਿਸ਼ਤ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਨਸ਼ਿਆਂ ਵਿਰੁੱਧ ਜੰਗ ਤਹਿਤ, ਪੰਜਾਬ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਜਿਸਦੇ ਚੱਲਦੇ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਨਸ਼ਿਆਂ ਵਿਰੁੱਧ ਜੰਗ ਤਹਿਤ, ਪੰਜਾਬ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਜਿਸਦੇ ਚੱਲਦੇ, ਪੁਲਿਸ ਨੇ ਅੱਜ ਸਵੇਰੇ ਜਲੰਧਰ ਵਿੱਚ ਛਾਪੇਮਾਰੀ ਕੀਤੀ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ। ਦੱਸਿਆ ਗਿਆ ਹੈ ਕਿ ਅੱਜ ਪੁਲਿਸ ਨੇ ਗੜ੍ਹਾ ਖੇਤਰ ਵਿੱਚ ਛਾਪਾ ਮਾਰਿਆ।
ਇਸ ਦੌਰਾਨ, ਇਲਾਕਾ ਛਾਉਣੀ ਵਿੱਚ ਬਦਲ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ, ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਸਨ। ਪੁਲਿਸ ਨੇ ਸਵੇਰੇ ਤੜਕੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















