Punjab News: ਜਲੰਧਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਜੱਲੋਵਾਲ ਨੇੜੇ ਇੱਕ ਸੈਲਾਨੀ ਬੱਸ ਦੇ ਇੱਟਾਂ ਨਾਲ ਭਰੀ ਟਰਾਲੀ ਨਾਲ ਟੱਕਰ ਤੋਂ ਬਾਅਦ ਹਾਹਾਕਾਰ ਮੱਚ ਗਈ। ਦੱਸ ਦੇਈਏ ਕਿ ਸੋਮਵਾਰ ਸਵੇਰੇ ਹੋਏ ਇਸ ਹਾਦਸੇ ਕਾਰਨ ਬੱਸ ਚਾਲਕ ਅਤੇ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਉਕਤ ਬੱਸ ਜਲੰਧਰ ਤੋਂ ਆ ਰਹੀ ਸੀ ਅਤੇ ਜਦੋਂ ਬੱਸ ਕਾਲਾ ਬਕਰਾ ਨੇੜੇ ਪਹੁੰਚੀ ਤਾਂ ਇਹ ਰਾਸ਼ਟਰੀ ਰਾਜਮਾਰਗ 'ਤੇ ਅੱਗੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ।

Continues below advertisement


ਟੱਕਰ ਇੰਨੀ ਭਿਆਨਕ ਸੀ ਕਿ ਬੱਸ ਨਾਲ ਟਕਰਾਉਣ ਕਾਰਨ ਇੱਟਾਂ ਦੀ ਭਰੀ ਟਰਾਲੀ ਸੜਕ 'ਤੇ ਪਲਟ ਗਈ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੇ ਵਾਹਨ ਇੰਚਾਰਜ ਰਣਧੀਰ ਸਿੰਘ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਬੱਸ ਡਰਾਈਵਰ ਸਤਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭਲਖ ਰਿਆਸੀ (ਜੰਮੂ ਕਸ਼ਮੀਰ) ਅਤੇ ਬੱਸ ਯਾਤਰੀ ਕੁਲਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਗੁਰਬਚਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਉੱਤਮ ਨਗਰ ਨਵੀਂ ਦਿੱਲੀ, ਵਰਿੰਦਰ ਪਾਲ ਸਿੰਘ ਪੁੱਤਰ ਰਵਿੰਦਰ ਵਾਸੀ ਮਸ਼ੀਵਾੜਾ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਰੋਡ ਸੇਫਟੀ ਫੋਰਸ ਨੇ ਜੇਸੀਬੀ ਦੀ ਮਦਦ ਨਾਲ ਬਰਾਮਦ ਕੀਤੀਆਂ।


ਬੱਸ ਵਿੱਚ ਸਵਾਰ ਬਲਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਉੱਤਮ ਨਗਰ, ਯੁਗੇਸ਼ ਕੁਮਾਰ ਪੁੱਤਰ ਚੰਨੀ ਲਾਲ ਵਾਸੀ ਚੰਬਾ, ਸੰਨੀ ਚੌਧਰੀ ਪੁੱਤਰ ਬਿੰਨੀ ਸਿੰਘ ਦਾ ਪੁੱਤਰ, ਗਾਜ਼ੀਆਬਾਦ ਸਣੇ ਗਿਆਰਾ ਲੋਕ ਜ਼ਖਮੀ ਹੋ ਗਏ ਹਨ ਅਤੇ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਦੇ ਡਰਾਈਵਰ ਪਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਲੱਤ ਟੁੱਟ ਗਈ ਹੈ ਅਤੇ ਟਰਾਲੀ ਵਿੱਚ ਸਵਾਰ ਤਿੰਨ ਹੋਰ ਮਜ਼ਦੂਰ ਵੀ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਭਾਗਪੁਰ ਯਾਦਵਿੰਦਰ ਸਿੰਘ ਰਾਣਾ, ਥਾਣਾ ਮੁਖੀ ਰਾਮ ਕਿਸ਼ਨ ਅਤੇ ਲਹਾੜਾ ਪੁਲਿਸ ਚੌਕੀ ਤੋਂ ਪੁਲਿਸ ਪਾਰਟੀਆਂ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈਆਂ। ਰੋਡ ਸੇਫਟੀ ਫੋਰਸ ਦੇ ਵਾਹਨ ਇੰਚਾਰਜ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਭਾਗੋਪੁਰ ਪੁਲਿਸ ਦੀ ਮਦਦ ਨਾਲ ਹਾਦਸੇ ਦਾ ਸ਼ਿਕਾਰ ਹੋਏ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਹੈ ਅਤੇ ਸੁਚਾਰੂ ਆਵਾਜਾਈ ਬਹਾਲ ਕਰ ਦਿੱਤੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।