Punjab News: ਪੁਲਿਸ ਵਿਭਾਗ 'ਚ ਮੱਚੀ ਹਲਚਲ, ਹੁਣ CIA ਸਬ ਇੰਸਪੈਕਟਰ ਅਜਿਹੀ ਹਰਕਤ ਕਰਦੇ ਰੰਗੀ ਹੱਥੀ ਕਾਬੂ; ਅਦਾਲਤ ਨੇ ਸਖਤ ਹੁਕਮ
Jalandhar News: ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਅੱਜ ਸੀਆਈਏ ਸਟਾਫ ਵਿੱਚ ਤੈਨਾਤ ਸਬ ਇੰਸਪੈਕਟਰ ਸੁਖਰਾਜ ਸਿੰਘ ਨੂੰ 30,000...

Jalandhar News: ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਅੱਜ ਸੀਆਈਏ ਸਟਾਫ ਵਿੱਚ ਤੈਨਾਤ ਸਬ ਇੰਸਪੈਕਟਰ ਸੁਖਰਾਜ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਇੱਕ ਵਾਰ ਫਿਰ ਤੋਂ ਪੁਲਿਸ ਵਿਭਾਗ ਵਿਚਾਲੇ ਤਰਥੱਲੀ ਮੱਚ ਗਈ ਹੈ।
ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਕਿਸੇ ਵਿਅਕਤੀ ਕੋਲੋਂ ਇੱਕ ਮਾਮਲੇ ਵਿੱਚ ਮਦਦ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਰਿਹਾ ਸੀ। ਵਿਜੀਲੈਂਸ ਟੀਮ ਨੇ ਉਸਨੂੰ ਫੜਨ ਲਈ ਯੋਜਨਾ ਬਣਾਈ ਅਤੇ ਕਾਰਵਾਈ ਕੀਤੀ ਅਤੇ ਉਹ 30,000 ਰੁਪਏ ਲੈਂਦਾ ਫੜਿਆ ਗਿਆ।
ਗ੍ਰਿਫਤਾਰੀ ਤੋਂ ਬਾਅਦ ਸੁਖਰਾਜ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਜੇਐਮ ਸੁਸ਼ੀਲ ਬੋਧ ਦੀ ਅਦਾਲਤ ਨੇ ਉਸਨੂੰ 1 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਹੁਣ ਉਸ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੀ ਉਸ ਵਿਰੁੱਧ ਪਹਿਲਾਂ ਵੀ ਅਜਿਹੇ ਕੋਈ ਮਾਮਲੇ ਹਨ ਜਾਂ ਉਸਨੇ ਕਿਸੇ ਹੋਰ ਤੋਂ ਰਿਸ਼ਵਤ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















