Jalandhar: ਪੰਜਾਬੀਓ ਤਿੰਨ ਦਿਨ ਮੁਸ਼ਕਿਲ ਭਰੇ! ਭਾਰੀ ਬਾਰਿਸ਼ ਦੇ ਅਲਰਟ ਦੇ ਦੌਰਾਨ DC ਜਲੰਧਰ ਦੇ ਸਖ਼ਤ ਹੁਕਮ ਜਾਰੀ, ਅਫ਼ਸਰਾਂ ਦੀਆਂ ਛੁੱਟੀਆਂ ਰੱਦ
ਮੌਸਮ ਵਿਭਾਗ ਨੇ 5, 6 ਅਤੇ 7 ਅਕਤੂਬਰ ਨੂੰ ਸੂਬੇ ਭਰ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਧਿਆਨ ਵਿੱਚ ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੇ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁ ਅਗਰਵਾਲ

ਪੰਜਾਬ ਵਿੱਚ ਅਗਲੇ ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 5, 6 ਅਤੇ 7 ਅਕਤੂਬਰ ਨੂੰ ਸੂਬੇ ਭਰ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਧਿਆਨ ਵਿੱਚ ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੇ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਫ਼ਸਰਾਂ ਨੂੰ ਛੁੱਟੀਆਂ ਰੱਦ ਕਰਨ ਅਤੇ ਕੈਂਪ ਦਫ਼ਤਰ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਹਨ।
ਪਾਣੀ ਦੇ ਨਿਕਾਸ ਨੂੰ ਲੈ ਕੇ ਜਾਰੀ ਹੋਏ ਸਖਤ ਹੁਕਮ
ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਨਿਕਾਸ ਦੀ ਵਿਵਸਥਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੂੰ ਬਿਜਲੀ ਸਪਲਾਈ ਸੁਰੱਖਿਅਤ ਬਣਾਈ ਰੱਖਣ ਲਈ ਬੈਕਅੱਪ ਯੋਜਨਾ ਤਿਆਰ ਰੱਖਣ ਲਈ ਕਿਹਾ ਗਿਆ ਹੈ।
ਰੇਵਿਨਿਊ ਵਿਭਾਗ ਨੂੰ ਹੜ੍ਹ ਵਰਗੀ ਸਥਿਤੀ ਵਿੱਚ ਰਾਹਤ ਅਤੇ ਸਹਾਇਤਾ ਕਾਰਜਾਂ ਦੀ ਤਿਆਰੀ ਕਰਨ ਦੇ ਹੁਕਮ ਦਿੱਤੇ ਗਏ ਹਨ। SDM ਅਤੇ ਤਹਸੀਲ ਪੱਧਰ 'ਤੇ ਟੀਮਾਂ ਨੂੰ ਚੌਕਸੀ ਵਧਾਉਣ ਅਤੇ ਫੀਲਡ ਵਿਜ਼ਿਟ ਕਰਨ ਲਈ ਕਿਹਾ ਗਿਆ ਹੈ। PHE ਵਿਭਾਗ ਨੂੰ ਪਾਣੀ ਨਿਕਾਸ ਅਤੇ ਪੀਣ ਦੇ ਪਾਣੀ ਦੀ ਸਪਲਾਈ 'ਤੇ ਨਜ਼ਰ ਰੱਖਣ ਦਾ ਆਦੇਸ਼ ਮਿਲਿਆ ਹੈ।
ਹੈਲਪਲਾਈਨ ਨੰਬਰ
ਜੇ ਕਿਸੇ ਖੇਤਰ ਵਿੱਚ ਪਾਣੀ ਭਰ ਜਾਣ ਜਾਂ ਹੋਰ ਸਮੱਸਿਆ ਦੀ ਸੂਚਨਾ ਦੇਣੀ ਹੋਵੇ ਤਾਂ ਲੋਕ ਹੇਠ ਲਿਖੇ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ:
ਡਿਪਟੀ ਕਮਿਸ਼ਨਰ ਦਫ਼ਤਰ ਜਲੰਧਰ: 0181-2240064
ਵਟਸਐਪ ਹੈਲਪਲਾਈਨ ਨੰਬਰ ਜਲੰਧਰ: 96462-22555
ਮੁੱਖ ਮੰਤਰੀ ਦੇ ਹੁਕਮ
ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤਾ ਹੈ ਕਿ ਜੇ ਕਿਸੇ ਖੇਤਰ ਵਿੱਚ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣਦੀ ਹੈ, ਤਾਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਲਈ ਮਾਨੀਟਰਿੰਗ ਸੈੱਲ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















