Jalandhar News: ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਟਰੈਵਲ ਏਜੰਟ, ਇਟਲੀ ਦੀ ਥਾਂ ਲਿਬੀਆ ਭੇਜਿਆ
Jalandhar News: ਟਰੈਵਲ ਏਜੰਟ ਨੇ ਲੱਖਾਂ ਰੁਪਏ ਲੈ ਕੇ ਨੌਜਵਾਨ ਨੂੰ ਲਿਬੀਆ ’ਚ ਭੇਜ ਦਿੱਤਾ। ਉੱਥੇ ਉਸ ਨੂੰ ਕਰੀਬ 5 ਮਹੀਨਿਆਂ ਤੱਕ ਬੰਧਕ ਬਣਾ ਕੇ ਰੱਖਿਆ ਗਿਆ। ਸ਼ਿਕਾਇਤ ਮਗਰੋਂ ਪੰਜਾਬ ਦੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Jalandhar News: ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਟਰੈਵਲ ਏਜੰਟ ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਟਰੈਵਲ ਏਜੰਟ ਨੇ ਲੱਖਾਂ ਰੁਪਏ ਠੱਗ ਕੇ ਨੌਜਵਾਨ ਨੂੰ ਇਟਲੀ ਦੀ ਥਾਂ ਲਿਬੀਆ ਭੇਜ ਦਿੱਤਾ ਜਿੱਥੇ ਉਸ ਨੂੰ ਬੰਧਕ ਬਣਾ ਲਿਆ ਗਿਆ।
ਦਰਅਸਲ ਟਰੈਵਲ ਏਜੰਟ ਵੱਲੋਂ ਨੌਜਵਾਨ ਨੂੰ ਇਟਲੀ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟਰੈਵਲ ਏਜੰਟ ਨੇ ਲੱਖਾਂ ਰੁਪਏ ਲੈ ਕੇ ਨੌਜਵਾਨ ਨੂੰ ਲਿਬੀਆ ’ਚ ਭੇਜ ਦਿੱਤਾ। ਉੱਥੇ ਉਸ ਨੂੰ ਕਰੀਬ 5 ਮਹੀਨਿਆਂ ਤੱਕ ਬੰਧਕ ਬਣਾ ਕੇ ਰੱਖਿਆ ਗਿਆ। ਸ਼ਿਕਾਇਤ ਮਗਰੋਂ ਪੰਜਾਬ ਦੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਫੀ ਤਸ਼ੱਦਦ ਮਗਰੋਂ ਘਰ ਪਰਤੇ ਪੀੜਤ ਗੁਰਪ੍ਰੀਤ ਅਨੁਸਾਰ ਉਸ ਨਾਲ ਕਰੀਬ 17 ਹੋਰ ਭਾਰਤੀ ਵਿਦੇਸ਼ ਵਿੱਚ ਫਸੇ ਸਨ। ਉਨ੍ਹਾਂ ਦੀ ਵਾਸਪਸੀ ਵਿਕਰਮ ਸਾਹਨੀ ਦੇ ਯਤਨਾਂ ਸਦਕਾ ਹੋਈ ਹੈ। ਪਿੰਡ ਭਟਨੂਰਾ ਵਾਸੀ ਗੁਰਪ੍ਰੀਤ ਸਿੰਘ ਨੇ ਇਸ ਸਬੰਧੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਪੀੜਤ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਹ 24 ਜਨਵਰੀ ਨੂੰ ਵਿਦੇਸ਼ ਗਿਆ ਸੀ। ਉਸ ਨੂੰ ਇਟਲੀ ਭੇਜਿਆ ਜਾਣਾ ਸੀ ਪਰ ਮੁਲਜ਼ਮ ਨੇ ਪਹਿਲਾਂ ਉਸ ਨੂੰ ਦੁਬਈ ਭੇਜਿਆ ਤੇ ਉਥੋਂ ਲਬਿੀਆ ਲੈ ਗਿਆ। ਉੱਥੋਂ ਦੇ ਏਜੰਟ ਨੇ ਉਸ ਨੂੰ ਮਾਫੀਆ ਦੇ ਹਵਾਲੇ ਕਰ ਦਿੱਤਾ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਧਮਕਾਇਆ ਗਿਆ ਤੇ ਪੈਸੇ ਦੀ ਮੰਗ ਕੀਤੀ ਗਈ।
ਪੀੜਤ ਨੇ ਦੱਸਿਆ ਕਿ ਉਸ ਨੇ ਮੁਲਜ਼ਮਾਂ ਨੂੰ ਕਰੀਬ 8 ਲੱਖ ਰੁਪਏ ਦਿੱਤੇ ਪਰ ਫਿਰ ਵੀ ਉਸ ਦੀ ਕੁੱਟਮਾਰ ਕੀਤੀ ਜਾਂਦੀ ਰਹੀ। ਗੁਰਪ੍ਰੀਤ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਮਾਫ਼ੀਆ ਦੀ ਗ੍ਰਿਫ਼ਤ ’ਚੋਂ ਨਿਕਲ ਗਿਆ ਪਰ ਫਿਰ ਉਸ ਨੂੰ ਪੁਲਿਸ ਨੇ ਫੜ ਲਿਆ, ਇਸ ਤੋਂ ਬਾਅਦ ਉਸ ਨੂੰ ਦੋ ਮਹੀਨੇ ਜੇਲ੍ਹ ਕੱਟਣੀ ਪਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ