Jalanadhar News: ਸੁੱਕੇ ਮੇਵਿਆਂ ਨਾਲ ਭਰਿਆ ਟਰੱਕ ਪੁਲ਼ ਤੋਂ ਡਿੱਗਿਆ, ਲੱਗਿਆ ਜਾਮ, ਡਰਾਈਵਰ-ਕੰਡਕਟਰ ਗਾਇਬ
ਇਸ ਘਟਨਾ ਤੋਂ ਬਾਅਦ ਹਾਈਵੇਅ 'ਤੇ ਕਰੀਬ 2 ਕਿਲੋਮੀਟਰ ਤੱਕ ਜਾਮ ਲੱਗ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਦੇ ਡਰਾਈਵਰ ਅਤੇ ਕੰਡਕਟਰ ਦੀ ਭਾਲ ਕੀਤੀ ਪਰ ਦੋਵੇਂ ਮੌਕੇ 'ਤੇ ਨਹੀਂ ਮਿਲੇ।
Jalandhar News : ਜਲੰਧਰ 'ਚ ਲੁਧਿਆਣਾ ਹਾਈਵੇ 'ਤੇ ਹਵੇਲੀ ਨੇੜੇ ਫਲਾਈਓਵਰ ਤੋਂ ਇੱਕ ਟਰੱਕ ਹੇਠਾਂ ਡਿੱਗ ਗਿਆ। ਟਰੱਕ ਸੁੱਕੇ ਮੇਵਿਆਂ ਦੀਆਂ ਬੋਰੀਆਂ ਨਾਲ ਲੱਦਿਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਹਾਈਵੇਅ 'ਤੇ ਕਰੀਬ 2 ਕਿਲੋਮੀਟਰ ਤੱਕ ਜਾਮ ਲੱਗ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਦੇ ਡਰਾਈਵਰ ਅਤੇ ਕੰਡਕਟਰ ਦੀ ਭਾਲ ਕੀਤੀ ਪਰ ਦੋਵੇਂ ਮੌਕੇ 'ਤੇ ਨਹੀਂ ਮਿਲੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਹਾਈਵੇਅ ’ਤੇ ਲੱਗੇ ਜਾਮ ਨੂੰ ਖੋਲ੍ਹਿਆ।
ਨੀਂਦ ਆਉਣ ਨਾਲ ਹੋਇਆ ਹਾਦਸਾ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਿਆ। ਲੋਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਟਰੱਕ ਚਲਾਉਂਦੇ ਸਮੇਂ ਡਰਾਈਵਰ ਦੀ ਅੱਖ ਲੱਗ ਗਈ ਹੋਵੇਗੀ। ਨੀਂਦ ਆਉਣ ਕਾਰਨ ਇਹ ਹਾਦਸਾ ਹੋਇਆ ਹੈ। ਸ਼ੁਕਰ ਹੈ ਕਿ ਜਦੋਂ ਹਾਦਸਾ ਵਾਪਰਿਆ ਤਾਂ ਉੱਥੇ ਕੋਈ ਨਹੀਂ ਸੀ। ਨਹੀਂ ਤਾਂ ਹੋਰ ਲੋਕਾਂ ਦੀ ਜਾਨ ਜਾ ਸਕਦੀ ਸੀ। ਜ਼ਿਕਰਯੋਗ ਹੈ ਕਿ ਪੁਲ ਤੋਂ ਰੇਲਿੰਗ ਤੋੜ ਕੇ ਜਿਸ ਥਾਂ ’ਤੇ ਟਰੱਕ ਡਿੱਗਿਆ ਹੈ, ਉਥੇ ਅਕਸਰ ਲੋਕਾਂ ਦੀ ਭੀੜ ਰਹਿੰਦੀ ਹੈ।
ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਪੁਲਿਸ ਦੇ ਨਾਲ-ਨਾਲ ਐਂਬੂਲੈਂਸ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਤੁਰੰਤ ਮੌਕੇ 'ਤੇ ਕੋਈ ਨਹੀਂ ਪਹੁੰਚਿਆ। ਲੋਕਾਂ ਨੇ ਦੱਸਿਆ ਕਿ ਕਾਫੀ ਦੇਰ ਬਾਅਦ ਜਦੋਂ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਮੁਲਾਜ਼ਮ ਜਾਮ ਨੂੰ ਖੁਲ੍ਹਵਾਉਣ ਲਈ ਮੌਕੇ 'ਤੇ ਪਹੁੰਚ ਗਏ। ਐਂਬੂਲੈਂਸ ਵੀ ਮੌਕੇ 'ਤੇ ਨਹੀਂ ਪਹੁੰਚੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ