ਪੰਜਾਬ ਪੁਲਿਸ ਦੇ 2 ਮੁਲਾਜ਼ਮਾਂ ਨੇ ਜ਼ਹਿਰ ਨਿਗਲ ਕੇ ਦਿੱਤੀ ਜਾਨ, ਇਸ ਗੱਲ ਦੇ ਡਰ ਤੋਂ ਦੋਵਾਂ ਨੇ ਚੁੱਕਿਆ ਕਦਮ
ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏ.ਐਸ.ਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ 'ਚ ਮਿਲਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮੁਲਜ਼ਮ ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ਵਿੱਚ ਫੜੇ ਗਏ ਸਨ। ਦੋਵੇਂ ਮੁਲਜ਼ਮ
ਜਲੰਧਰ ਵਿੱਚ ਪੰਜਾਬ ਪੁਲਿਸ ਦੇ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਦੀ ਮੌਤ ਦਾ ਭੇਤ ਸੁਲਝ ਗਿਆ ਹੈ। ਆਦਮਪੁਰ ਵਿੱਚ ਦੋ ਏਐਸਆਈ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਕਿਉਂਕਿ ਨਾਬਾਲਗ ਮੁਲਜ਼ਮ ਉਨ੍ਹਾਂ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਏ ਸਨ।
ਇਸ ਕਾਰਨ ਦੋਵਾਂ ਨੇ ਪਰੇਸ਼ਾਨ ਹੋ ਕੇ ਜ਼ਹਿਰ ਨਿਗਲ ਲਿਆ। ਐਸਐਸਪੀ ਹਰਕੰਵਲਪ੍ਰੀਤ ਸਿੰਘ ਖੱਖ ਦਾ ਕਹਿਣਾ ਹੈ ਕਿ ਪੁਲੀਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਦੋਵਾਂ ਨੇ ਖ਼ੁਦ ਜ਼ਹਿਰ ਨਿਗਲ ਲਿਆ ਸੀ। ਹਾਲਾਂਕਿ ਪੁਲਿਸ ਵਿਭਾਗ ਦੇ ਸਾਰੇ ਕਰਮਚਾਰੀ ਇਸ ਤੋਂ ਹੈਰਾਨ ਹਨ।
ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏ.ਐਸ.ਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ 'ਚ ਮਿਲਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮੁਲਜ਼ਮ ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ਵਿੱਚ ਫੜੇ ਗਏ ਸਨ। ਦੋਵੇਂ ਮੁਲਜ਼ਮ ਆਦਮਪੁਰ ਇਲਾਕੇ ਤੋਂ ਪੁਲੀਸ ਦੀ ਗੱਡੀ ਵਿੱਚ ਬੈਠ ਕੇ ਫਰਾਰ ਹੋ ਗਏ ਸਨ।
ਉਸੇ ਸਮੇਂ ਦੋ ਪੁਲਿਸ ਮੁਲਾਜ਼ਮ 17 ਸਾਲਾ ਨਾਬਾਲਗ ਦੋਸ਼ੀ ਦੇ ਪਿੱਛੇ ਭੱਜੇ ਪਰ ਜਦੋਂ ਉਹ ਉਸ ਨੂੰ ਨਾ ਫੜ ਸਕੇ ਤਾਂ ਇਸ ਨੂੰ ਲੈ ਕੇ ਆਪਣੇ ਉੱਪਰ ਹੋਣ ਵਾਲੀ ਕਾਰਵਾਈ ਦੇ ਡਰ ਤੋਂ ਦੋਵਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ