ਮੁਕੇਰੀਆਂ 'ਚ ਦੁਕਾਨ ਬੰਦ ਕਰਕੇ ਘਰ ਵਾਪਸ ਆ ਹੇ ਦੋ ਵਿਅਕਤੀਆਂ ਨਾਲ ਵਰਤਿਆ ਭਾਣਾ, ਪਿੰਡ ਛਾਈ ਸੋਗ ਦੀ ਲਹਿਰ
Road accident in Mukerian: ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵੇਂ ਭਰਾਵਾਂ ਨੂੰ ਇਲਾਜ ਲਈ ਮੁਕੇਰੀਆਂ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮਨਦੀਪ
Road accident in Mukerian: ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਪਿੰਡ ਮੁਸਾਹਿਬਪੁਰ ਦੇ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਦੋ ਭਰਾਵਾਂ ਦੀ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।
ਚੌਕੀ ਇੰਚਾਰਜ ਏਐਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਰਵਿਦਾਸ (50) ਅਤੇ ਗੁਰਮੀਤ ਲਾਲ ਵਾਸੀ ਪਿੰਡ ਬਧੂਪੁਰ ਥਾਣਾ ਮੁਕੇਰੀਆਂ ਦੀ ਮੰਜਪੁਰ ਰੋਡ ’ਤੇ ਵੈਲਡਿੰਗ ਦੀ ਦੁਕਾਨ ਸੀ। ਸ਼ਾਮ ਕਰੀਬ 6.30 ਵਜੇ ਦੋਵੇਂ ਭਰਾ ਬਾਈਕ (ਪੀਬੀ 21-ਐਫ 6546) ’ਤੇ ਭੰਗਾਲਾ ਤੋਂ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਸਨ। ਜਦੋਂ ਉਹ ਪਿੰਡ ਮੁਸਾਹਿਬਪੁਰ ਕੋਲ ਪੁੱਜੇ ਤਾਂ ਇੱਕ ਤੇਜ਼ ਰਫ਼ਤਾਰ ਕਾਰ (ਪੀਬੀ 35-4169) ਨੇ ਉਨ੍ਹਾਂ ਨੂੰ ਕੁਚਲ ਦਿੱਤਾ।
ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵੇਂ ਭਰਾਵਾਂ ਨੂੰ ਇਲਾਜ ਲਈ ਮੁਕੇਰੀਆਂ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਕਾਰ ਚਾਲਕ ਮੁਹੰਮਦ ਰਫੀਕ ਵਾਸੀ ਪਿੰਡ ਕੋਲਪੁਰ ਥਾਣਾ ਦਸੂਹਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਬੁੱਧਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਹਾਦਸੇ ਵਿੱਚ ਕਾਰ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਟਕਰਾ ਗਈ ਅਤੇ ਨੁਕਸਾਨੀ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial