ਪੜਚੋਲ ਕਰੋ

Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Jalandhar News: ਜੇਕਰ ਤੁਹਾਡੇ ਘਰ ਵੀ ਗੈਸ ਗੀਜਰ ਲੱਗਾ ਹੈ ਤਾਂ ਸਾਵਧਾਨ ਹੋ ਜਾਓ। ਇਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਅਜਿਹੀ ਹੀ ਘਟਨਾ ਜੰਲਧਰ ਵਿੱਚ ਵਾਪਰੀ ਹੈ।

Jalandhar News: ਜੇਕਰ ਤੁਹਾਡੇ ਘਰ ਵੀ ਗੈਸ ਗੀਜਰ ਲੱਗਾ ਹੈ ਤਾਂ ਸਾਵਧਾਨ ਹੋ ਜਾਓ। ਇਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਅਜਿਹੀ ਹੀ ਘਟਨਾ ਜੰਲਧਰ ਵਿੱਚ ਵਾਪਰੀ ਹੈ। ਇੱਥੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ। ਦੋਵੇਂ ਭੈਣਾਂ ਨਹਾਉਣ ਲਈ ਬਾਥਰੂਮ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਦੋਹਾਂ ਦੇ ਸਰੀਰ ਨੀਲੇ ਹੋ ਚੁੱਕੇ ਸਨ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਮੌਤ ਗੈਸ ਕਾਰਨ ਦਮ ਘੁੱਟ ਕੇ ਹੋਈ ਸੀ।

ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਐਤਵਾਰ (15 ਦਸੰਬਰ) ਦੀ ਹੈ ਪਰ ਸੋਮਵਾਰ ਨੂੰ ਸਾਹਮਣੇ ਆਈ। ਮ੍ਰਿਤਕ ਲੜਕੀਆਂ ਦੀ ਪਛਾਣ ਸ਼ਰਨਜੋਤ ਕੌਰ (10) ਤੇ ਪ੍ਰਭਜੋਤ ਕੌਰ (12) ਵਜੋਂ ਹੋਈ ਹੈ। ਪ੍ਰਭਜੋਤ 7ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਸ਼ਰਨਜੋਤ ਕੌਰ 5ਵੀਂ ਜਮਾਤ ਵਿੱਚ ਪੜ੍ਹਦੀ ਸੀ। ਲੜਕੀਆਂ ਭੋਗਪੁਰ ਕਸਬੇ ਦੇ ਪਿੰਡ ਲਾਡੋਈ ਮਕੀ ਦੀਆਂ ਰਹਿਣ ਵਾਲੀਆਂ ਸਨ। ਦੋਵੇਂ ਲੜਕੀਆਂ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਹਨ। ਦੋਵੇਂ ਕੁੜੀਆਂ ਇੱਥੇ ਆਪਣੇ ਦਾਦਾ ਜੀ ਕੋਲ ਰਹਿੰਦੀਆਂ ਸਨ। 

ਬੱਚੀਆਂ ਦੇ ਦਾਦਾ ਨੇ ਦੱਸਿਆ ਕਿ ਐਤਵਾਰ ਦੁਪਹਿਰ ਕਰੀਬ 12 ਵਜੇ ਦੋਵੇਂ ਕੁੜੀਆਂ ਨਹਾਉਣ ਲਈ ਗਈਆਂ ਸਨ। ਉਨ੍ਹਾਂ ਨੇ ਗੈਸ ਗੀਜ਼ਰ ਆਨ ਕਰ ਲਿਆ ਪਰ ਐਗਜ਼ਾਸਟ ਫੈਨ ਚਾਲੂ ਨਹੀਂ ਹੋਇਆ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪਿੰਡ 'ਚ ਰੌਲਾ ਪੈ ਗਿਆ। ਜਦੋਂ ਤੱਕ ਲੋਕ ਅੰਦਰ ਪਹੁੰਚੇ ਤਾਂ ਦੋਹਾਂ ਦੇ ਸਰੀਰ ਨੀਲੇ ਹੋ ਚੁੱਕੇ ਸਨ। ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚਿਆਂ ਦੀ ਮਾਂ ਦੁਬਈ ਤੋਂ ਘਰ ਪਰਤ ਆਈ ਹੈ। ਪਿਤਾ ਇਸ ਸਮੇਂ ਵਿਦੇਸ਼ ਵਿੱਚ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਗੀਜ਼ਰ 'ਚੋਂ ਕਾਰਬਨ ਮੋਨੋਆਕਸਾਈਡ ਤੇ ਨਾਈਟਰੋਆਕਸਾਈਡ ਵਰਗੀਆਂ ਗੈਸਾਂ ਨਿਕਲਦੀਆਂ ਹਨ, ਜੋ ਕਿਸੇ ਵਿਅਕਤੀ ਦੀ ਮੌਤ ਦਾ ਕਾਰਨ ਬਣ ਸਕਦੀਆਂ ਹਨ। ਇਸ ਦੇ ਨਾਲ ਹੀ ਜੇਕਰ ਗੀਜ਼ਰ ਨੂੰ ਗੈਸ ਸਿਲੰਡਰ ਨਾਲ ਜੋੜਿਆ ਜਾਂਦਾ ਹੈ ਤਾਂ ਪਾਣੀ ਗਰਮ ਕਰਨ ਲਈ ਐਲਪੀਜੀ ਦੀ ਵਰਤੋਂ ਕੀਤੀ ਜਾਂਦੀ ਹੈ।

ਐਲਪੀਜੀ ਵਿੱਚ ਬਿਊਟੇਨ ਤੇ ਪ੍ਰੋਪੇਨ ਗੈਸ ਹੁੰਦੀ ਹੈ, ਜੋ ਜਲਣ ਤੋਂ ਬਾਅਦ ਕਾਰਬਨ ਡਾਈਆਕਸਾਈਡ ਬਣਾਉਂਦੀ ਹੈ। ਕਾਰਬਨ ਮੋਨੋਆਕਸਾਈਡ ਗੈਸ ਸਰੀਰ ਵਿੱਚ ਪਹੁੰਚ ਕੇ ਲਾਲ ਖੂਨ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਕਾਰਨ ਹੀਮੋਗਲੋਬਿਨ ਦੇ ਅਣੂ ਬਲੌਕ ਹੋ ਜਾਂਦੇ ਹਨ ਤੇ ਸਰੀਰ ਵਿੱਚ ਆਕਸੀਜਨ ਦਾ ਪ੍ਰਵਾਹ ਘੱਟ ਜਾਂਦਾ ਹੈ। ਜਦੋਂ ਕਾਰਬਨ ਡਾਈਆਕਸਾਈਡ ਸਰੀਰ ਵਿੱਚ ਦਾਖਲ ਹੁੰਦੀ ਹੈ, ਤਾਂ ਵਿਅਕਤੀ ਪਹਿਲਾਂ ਬੇਹੋਸ਼ ਹੋ ਜਾਂਦਾ ਹੈ ਪਰ ਜੇਕਰ ਗੈਸ ਲੰਬੇ ਸਮੇਂ ਤੱਕ ਲੀਕ ਹੁੰਦੀ ਰਹੇ ਤਾਂ ਵਿਅਕਤੀ ਦੀ ਮੌਤ ਹੋ ਜਾਂਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget