Punjab Police: 6 ਪਿਸਤੌਲ 7 ਮੈਗਜ਼ੀਨਾਂ ਸਮੇਤ 2 ਹਥਿਆਰ ਤਸਕਰ ਗ੍ਰਿਫ਼ਤਾਰ, ਜਾਣੋ ਕਿਹੜੇ ਗੈਂਗ ਨਾਲ ਸਬੰਧ ?
ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।
Punjab Police: ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਹਥਿਆਰ ਤਸਕਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ ਛੇ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।
ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਵਿੱਚ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।
Acting swiftly in an intelligence-based operation, Counter Intelligence, Jalandhar busts an inter-state weapon smuggling racket with arrest of 2 smugglers along with 6 illegal pistols & 7 magazines
— DGP Punjab Police (@DGPPunjabPolice) May 9, 2024
Preliminary investigations reveal that the racket was working in a well-oiled… pic.twitter.com/55lbNOFQ5I
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਇਸ ਕਾਰਵਾਈ 'ਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮ ਨੂੰ ਜਲੰਧਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੈੱਟਵਰਕ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ। ਮੁਲਜ਼ਮਾਂ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।
ਮੁਲਜ਼ਮਾਂ ਦੇ ਕਿਹੜੇ ਗੈਂਗ ਨਾਲ ਸਬੰਧ ?
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਮੁਲਜ਼ਮਾਂ ਦੇ ਕਿਸ ਗਿਰੋਹ ਨਾਲ ਸਬੰਧ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਦੋ ਅਹਿਮ ਮਾਡਿਊਲ ਮੈਂਬਰਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ ਪਰ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।