Punjab Police: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ CBSE ਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਰੋਹ ਸਰਗਰਮ ਹੈ ਜੋ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ।


ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੜੇ ਗਏ ਦੋ ਵਿਅਕਤੀਆਂ ਦੀ ਪਛਾਣ ਅਨੁਰਾਗ ਡਾਬਰ ਵਾਸੀ ਜਲੰਧਰ ਅਤੇ ਰਾਘਵ ਚੱਢਾ ਵਾਸੀ ਫਤਿਹਪੁਰੀ ਟਾਂਡਾ ਰੋਡ ਵਜੋਂ ਹੋਈ ਹੈ। ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਧਾਰਾ 465, 467, 468, 471, 420 ਆਈਪੀਸੀ, 66 ਡੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਬੜੀ ਚਲਾਕੀ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ’ਤੇ ਜਾਅਲੀ ਸਰਟੀਫਿਕੇਟ ਬਣਵਾ ਲੈਂਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਪ੍ਰਿੰਟਰ ਸਮੇਤ ਕੰਪਿਊਟਰ ਸੈੱਟ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ।


ਉਨ੍ਹਾਂ ਦੱਸਿਆ ਕਿ ਅਨੁਰਾਗ ਡਾਬਰ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ, ਉਹ ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਕੇ ਦੂਜੇ ਮੁਲਜ਼ਮ ਰਾਘਵ ਨੂੰ ਭੇਜਦਾ ਸੀ। ਸ਼ਰਮਾ ਨੇ ਦੱਸਿਆ ਕਿ ਰਾਘਵ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਮਹਿੰਗੇ ਭਾਅ ਵੇਚਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20 ਤੋਂ 25 ਹਜ਼ਾਰ ਰੁਪਏ ਤੱਕ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।