ਪੜਚੋਲ ਕਰੋ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ ਲਈ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ

Punjab News: ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦਾ ਮੁਆਵਜਾ ਵੰਡਣ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਦੋ ਦੋਸ਼ੀ ਰਾਜਿੰਦਰ ਸਿੰਘ ਤੇ ਰਵੀ ਕੁਮਾਰ, ਵਾਸੀਆਨ ਪਿੰਡ ਬਿਲਗਾ, ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 14 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ ਲਈ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਆਵਜ਼ੇ ਦੀ ਰਕਮ ਦਾ ਗਬਨ ਕੀਤਾ ਗਿਆ ਸੀ ਜਿਸ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਗੋਬਿੰਦ ਰਾਮ ਅਤੇ ਪਰਸ਼ੋਤਮ ਲਾਲ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਕ੍ਰਮਵਾਰ 2,12,76,211 ਰੁਪਏ ਅਤੇ 98,77,843 ਦੀ ਰਕਮ ਦਾ ਗਬਨ ਕੀਤਾ ਗਿਆ। ਉਕਤ ਰਕਮਾਂ ਵਿੱਚੋਂ ਦੋਸ਼ੀ ਰਾਜਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਕ੍ਰਮਵਾਰ 35,00,000 ਰੁਪਏ ਅਤੇ 20,00,00 ਰੁਪਏ ਚੈਕ ਰਾਂਹੀ ਉਕਤ ਦੋਸ਼ੀਆਨ ਗੋਬਿੰਦ ਰਾਮ ਤੇ ਪਰਸ਼ੋਤਮ ਲਾਲ ਪਾਸੋਂ ਹਾਸਲ ਕੀਤੇ ਸਨ।  

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਤੇ ਗੁਰਦੀਪ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਉਪਰ ਲਗਾਤਾਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget