Police Action: ਜਲੰਧਰ 'ਚ ਵਿੱਕੀ ਗੌਂਡਰ-ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਦਾ ਪੁਲਿਸ ਨਾਲ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਪੁਲਿਸ ਦੀ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਉਕਤ ਛਾਪੇ ਦੀ ਬਿੜਕ ਲੱਗ ਗਈ ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ 'ਤੇ ਗੋਲੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ।
Punjab Police: ਜਲੰਧਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਅਬਾਦਪੁਰਾ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਸਬੰਧ ਹਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਦਾ ਕਤਲ ਕਰਨਾ ਸੀ। ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ।
ਕਮਿਸ਼ਨਰੇਟ ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਕਰੀਬ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ। ਪੁਲਿਸ ਨੇ ਸਾਰਿਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਹੈ।
In a major breakthrough, Jalandhar Commissionerate Police averts planned target killings with the arrest of 4 operatives of Prema Lahoria -Vicky Gounder Gang after an exchange of fire
— DGP Punjab Police (@DGPPunjabPolice) March 30, 2024
Recovery of six pistols.@PunjabPoliceInd is fully committed to eradicate organised crime in… pic.twitter.com/vbjDy1FeLZ
ਦੱਸ ਦੇਈਏ ਕਿ ਵੀਰਵਾਰ ਦੇਰ ਰਾਤ ਸਿਟੀ ਪੁਲਿਸ ਦੀ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਉਕਤ ਛਾਪੇ ਦੀ ਬਿੜਕ ਲੱਗ ਗਈ ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ 'ਤੇ ਗੋਲੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਚਾਰਾਂ ਖ਼ਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਗੈਂਗਸਟਰ ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿੱਚ ਕਈ ਕੇਸ ਦਰਜ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਜਦੋਂਕਿ ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਵੀ ਚਿੰਟੂ ਦੇ ਐਸਏਪੀਪੀ ਗੈਂਗ ਨਾਲ ਵੀ ਚੰਗੇ ਸਬੰਧ ਸਨ ਪਰ, ਸ਼ਹਿਰ ਦੇ ਗਾਣੇ ਬਾਜ਼ਾਰ ਵਿੱਚ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਦੋਵਾਂ ਵਿੱਚ ਝਗੜਾ ਹੋ ਗਿਆ। ਉਦੋਂ ਤੋਂ ਹੀ ਦੋਵੇਂ ਗੈਂਗ ਇਕ ਦੂਜੇ ਦੇ ਖਿਲਾਫ ਚੱਲਣ ਲੱਗੇ ਹਨ।