Jalandhar's Vigilance big action: ਜਲੰਧਰ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ. ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹਮਦਰਦ ਨੂੰ 6 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ
ਹਾਲਾਂਕਿ ਵਿਜੀਲੈਂਸ ਨੇ ਇਸ ਸੰਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਦੋਵੇਂ ਐਸ.ਡੀ.ਓ ਉਕਤ ਘਪਲੇ ਵਿੱਚ ਸ਼ਾਮਲ ਸਨ ਅਤੇ ਪ੍ਰੋਜੈਕਟ ਦੇ ਘਪਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਉਧਰ, ਜਲੰਧਰ ਰੇਂਜ ਦੇ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੱਧੂ ਨੇ ਇਸ ਸੰਬੰਧੀ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।
ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ
ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਵਿੱਚ ਇਸ ਪ੍ਰਾਜੈਕਟ ਸੰਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਹ ਪ੍ਰਾਜੈਕਟ ਬਣਾਉਣ ਸਮੇਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ। ਜਿਸ ਲਈ ਕੁਝ ਸਮਾਂ ਪਹਿਲਾਂ ਪ੍ਰਬੰਧਕ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਗਿਆ ਸੀ।
ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਕੀਤੀ ਪਹਿਲੀ ਗ੍ਰਿਫਤਾਰੀ
ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਜਾਂਚ ਵਿੱਚ ਵਿਜੀਲੈਂਸ ਬਿਊਰੋ ਵੱਲੋਂ 2014-2016 ਵਿੱਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ, ਪੈਸੇ ਦੀ ਵਰਤੋਂ ਕਿਵੇਂ ਅਤੇ ਕਿੱਥੇ ਕੀਤੀ ਗਈ, ਇਸ ਸੰਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਪਰ ਹੁਣ ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਪਹਿਲੀ ਗ੍ਰਿਫਤਾਰੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।