ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਹਨਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਢੀਂਗਰਾ ਉਰਫ਼ ਭੋਲੂ ਵਾਸੀ ਨਿਊ ਕੈਲਾਸ਼ ਨਗਰ, ਸੋਡਲ ਰੋਡ ਜਲੰਧਰ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਵਾਸੀ ਉਪਕਾਰ ਨਗਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਬਾਰੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ’ਤੇ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget