ਪੜਚੋਲ ਕਰੋ

Vigilance Bureau: ਸਿਵਲ ਸਰਜਨ ਆਪਣੇ ਅੰਡਰ ਕੰਮ ਕਰਦੇ ਡਾਕਟਰਾਂ ਤੋਂ ਮੰਗਦਾ ਸੀ ਰਿਸ਼ਵਤ, ਵਿਜੀਲੈਂਸ ਨੇ ਮੌਕੇ 'ਤੇ ਚੱਕਿਆ

Vigilance Bureau: ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

Vigilance Bureau:

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ   ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ।

 ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ।

ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget