Jalandhar News: 'ਅਜੀਤ' ਅਖਬਾਰ ਦੇ ਸੰਪਾਦਕ ਦੇ ਦਫਤਰ ਪਹੁੰਚੀ ਵਿਜੀਲੈਂਸ, ਦਫਤਰ ਬਾਹਰ ਚਿਪਕਾਇਆ ਨੋਟਿਸ
Jalandhar News: ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਨਾਲ ਹਮਦਰਦ ਦੇ ਦਫ਼ਤਰ ਪੁੱਜ ਗਏ। ਉਨ੍ਹਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ।
Jalandhar News: ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਨਾਮਜ਼ਦ ਅਜੀਤ ਅਖਬਾਰ ਸਮੂਹ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸੀਬਤਾਂ ਵਧ ਗਈਆਂ ਹਨ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਨਾਲ ਹਮਦਰਦ ਦੇ ਦਫ਼ਤਰ ਪੁੱਜ ਗਏ। ਉਨ੍ਹਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ। ਇਸ ਵਿੱਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਹਮਦਰਦ ਦੇ ਦਫ਼ਤਰ ਬਾਹਰ ਚਿਪਕਾਏ ਗਏ ਨੋਟਿਸ ਵਿੱਚ ਲਿਖਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੇ ਨਿਰਮਾਣ ਵਿੱਚ ਬੇਨਿਯਮੀਆਂ ਬਾਰੇ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਸ (ਹਮਦਰਦ) ਤੇ ਹੋਰਾਂ ਖਿਲਾਫ ਪੈਸੇ ਦੀ ਦੁਰਵਰਤੋਂ ਦੇ ਸਬੂਤ ਮਿਲੇ ਹਨ।
ਨੋਟਿਸ ਵਿੱਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਤੁਹਾਨੂੰ ਵਿਜੀਲੈਂਸ ਦਫਤਰ, ਜਲੰਧਰ ਵਿੱਚ ਹਾਜ਼ਰ ਹੋਣਾ ਪਵੇਗਾ। ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਮਦਰਦ ਤੋਂ ਪੁੱਛਗਿੱਛ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਇਸ ਮਾਮਲੇ ਵਿੱਚ ਬਰਜਿੰਦਰ ਸਿੰਘ ਹਮਦਰਦ, ਆਈਏਐਸ ਅਧਿਕਾਰੀ ਵਿਜੇ ਬੁਬਲਾਨੀ ਸਮੇਤ ਕਰੀਬ 26 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ 16 ਦੇ ਕਰੀਬ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਬਿਊਰੋ ਨੇ ਆਈਪੀਸੀ ਦੀ ਧਾਰਾ 420, 406, 409, 465, 467, 468, 471, 120-ਬੀ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) ਏ ਦੇ ਨਾਲ 13 (2) ਵੀ ਸ਼ਾਮਲ ਕੀਤੀ ਹੈ।
ਇਹ ਵੀ ਪੜ੍ਹੋ: Punjab News: ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ CM ਮਾਨ ਦਾ ਰੋਡ ਸ਼ੋਅ, ਸ਼ੈਰੀ ਕਲਸ਼ੀ ਅਤੇ ਚੱਬੇਵਾਲ ਲਈ ਮੰਗਣਗੇ ਵੋਟ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।